11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਐੱਨ. ਸੀ. ਐੱਸ. ਕੇ. ਦੇ ਉਪ- ਚੇਅਰਮੈਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 22-04-2026

ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ (ਐੱਨਸੀਐੱਸਕੇ) ਦੇ ਉਪ-ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕਰਦੇ ਹੋਏ ਯੂਨੀਵਰਸਿਟੀ ਵਲੋਂ ਸਫਾਈ ਕਰਮਚਾਰੀਆਂ ਦੀ ਭਰਤੀ, ਤਰੱਕੀ ਅਤੇ ਭਲਾਈ ਲਈ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਦੀ ਸਮੀਖਿਆ ਕੀਤੀ | ਯੂਨੀਵਰਸਿਟੀ ਪਹੁੰਚਣ 'ਤੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਹਰਦੀਪ ਸਿੰਘ ਗਿੱਲ ਦਾ ਸਵਾਗਤ ਕਰਦਿਆਂ ਯੂਨੀਵਰਸਿਟੀ ਦੀਆਂ ਮਹੱਤਵਪੂਰਨ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਫਾਈ ਕਰਮਚਾਰੀਆਂ ਅਤੇ ਹੋਰ ਕਰਮਚਾਰੀਆਂ ਦੀ ਭਲਾਈ ਲਈ ਸਮੇਂ-ਸਮੇਂ 'ਤੇ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਵੀ ਵਿਸਥਾਰ ਨਾਲ ਦੱਸਿਆ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ 'ਚ ਵੀ ਉਨ੍ਹਾਂ ਲਈ ਹੋਰ ਬਿਹਤਰ ਸੁਵਿਧਾਵਾਂ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ | ਇਸ ਮੌਕੇ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਭਵਿੱਖ ਵਿਚ ਕਰਮਚਾਰੀਆਂ ਲਈ ਜਾਗਰੂਕਤਾ ਕੈਂਪ ਲਗਾਉਣ ਤੋਂ ਇਲਾਵਾ, ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਕੰਮਕਾਜੀ ਹਾਲਾਤ ਅਤੇ ਸਮਾਜਿਕ ਸੁਰੱਖਿਆ ਲਾਭਾਂ ਵਿਚ ਸੁਧਾਰ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ | ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਐੱਚ. ਐੱਸ. ਸੈਣੀ, ਜ਼ਿਲ੍ਹਾ ਭਲਾਈ ਅਫ਼ਸਰ ਪੱਲਵ ਸ਼੍ਰੇਸ਼ਠਾ, ਨੋਡਲ ਅਫ਼ਸਰ ਐੱਸਸੀ/ਐੱਸਟੀ ਪ੍ਰੋ. ਵਿਕਰਮ ਸੰਧੂ, ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ, ਡਾਇਰੈਕਟਰ ਪ੍ਰਵੀਨ ਪੁਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਜ਼ਾਦ ਟੈਕਸੀ ਯੂਨੀਅਨ ਪੰਜਾਬ' ਨੇ ਲਗਾਇਆ ਖੂਨਦਾਨ ਕੈਂਪ <br/> ਅਗਲੀ ਖ਼ਬਰ ਅੰਗਦਜੀਤ ਸਿੰਘ ਭੁੱਲਰ ਨੇ ਬੈਡਮਿੰਟਨ ਚੈਂਪੀਅਨਸ਼ਿਪ ਦੀ ਜਿੱਤੀ ਟਰਾਫੀ <br/>
Ad Position 24