ਰਾਮ ਤੀਰਥ, 21 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਸਿਖਿਆ ਦੇ ਖੇਤਰ ਵਿਚ ਪਿਛਲੇ ਤਿੰਨ ਦਹਾਕੇ ਤੋਂ ਵਿੱਦਿਆ ਦਾ ਚਾਨਣ ਵੰਡ ਰਹੀ ਸੰਸਥਾ ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਕੋਹਾਲੀ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਮੈਡਮ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੰਜਵੀਂ ਅਤੇ ਅੱਠਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ, ਪੰਜਵੀਂ ਜਮਾਤ ਵਿੱਚੋਂ ਬੱਚਿਆਂ ਨੇ 95 ਫੀਸਦੀ ਅਤੇ ਅੱਠਵੀਂ ਦੀ ਕਲਾਸ ਦੇ ਬੱਚਿਆਂ ਨੇ 93 ਫੀਸਦੀ ਨੰਬਰ ਲੈ ਕੇ ਚੰਗੀਆਂ ਪੁਜੀਸ਼ਨਾਂ ਹਾਸਿਲ ਕੀਤੀਆਂ | ਪਿ੍ੰਸੀਪਲ ਨੇ ਕਿਹਾ ਕਿ ਇਸ ਦਾ ਸਿਹਰਾ ਸਕੂਲ ਦੇ ਮਿਹਨਤੀ ਅਧਿਆਪਕਾਂ ਦੇ ਸਿਰ ਜਾਂਦਾ ਹੈ | ਪਿ੍ੰਸੀਪਲ ਮੈਡਮ ਅਤੇ ਸਕੂਲ ਦੇ ਅਧਿਆਪਕਾਂ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਅਤੇ ਸਨਮਾਨਿਤ ਕੀਤਾ ਗਿਆ |