11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਮੀਟਿੰਗ

Ad Position 21
No active advertisement
ਅਜੀਤ ਡੈਸਕ 22-04-2026
ਬਾਬਾ ਬਕਾਲਾ ਸਾਹਿਬ, 21 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਸਟੇਟ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨ ਵੇਲਫੇਅਰ ਕੰਨਫਡਰੇਸ਼ਨ ਐਸੋਸੀਏਸ਼ਨ (ਰਜਿ:), ਤਹਿਸੀਲ਼ ਬਾਬਾ ਬਕਾਲਾ ਸਾਹਿਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਇਕ ਰੋਸ ਮੀਟਿੰਗ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੀ ਸਮੁੱਚੀ ਕਾਰਵਾਈ ਚਲਾਉਂਦਿਆਂ ਹੈੱਡਮਾਸਟਰ ਬਲਦੇਵ ਸਿੰਘ ਬੱਲ ਸਠਿਆਲਾ ਨੇ ਏਜੰਡਾ ਪੜ੍ਹ ਕੇ ਸੁਣਾਇਆ | ਇਸ ਮੌਕੇ ਸਭ ਤੋਂ ਪਹਿਲਾਂ ਵਿਛੜ ਚੁੱਕੇ ਸਾਥੀ ਸ: ਕੁਲਵੰਤ ਸਿੰਘ ਪਟਵਾਰੀ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ | ਉਪਰੰਤ ਸ: ਪੂਰਨ ਸਿੰਘ ਸੰਧੂ ਠੱਠੀਆਂ ਮੀਤ ਪ੍ਰਧਾਨ, ਮਾ: ਮਨਜੀਤ ਸਿੰਘ ਵੱਸੀ, ਮੱਖਣ ਸਿੰਘ ਭੈਣੀਵਾਲਾ, ਕਪੂਰ ਸਿੰਘ ਬਾਬਾ ਬਕਾਲਾ ਸਾਹਿਬ, ਗੁਰਚਰਨ ਸਿੰਘ ਮਾਨ, ਮਲਕੀਅਤ ਸਿੰਘ, ਗੁਰਮੀਤ ਸਿੰਘ ਬੀ.ਈ.ਈ.ਓ. ਆਦਿ ਬੁਲਾਰਿਆਂ ਨੇ ਜਿੱਥੇ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕੀਤਾ, ਉਥੇ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਨੂੰ 16% ਡੀ.ਏ. 30 ਜੂਨ ਤੱਕ ਦੇਣ ਬਾਰੇ ਜੋੋ ਹੁਕਮ ਮਾਨਯੋਗ ਹਾਈਕੋਰਟ ਜੱਜ ਹਰਪ੍ਰੀਤ ਸਿੰਘ ਬਰਾੜ ਨੇ ਕੀਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ | ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਟਾਲ ਮਟੋਲ ਕਰਨ ਦੀ ਨੀਤੀ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲੀ ਦੀ ਟਾਲ ਮਟੋਲ ਨੀਤੀ ਬੰਦ ਕਰਨ, ਛੇਵੇਂ ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ 2.59 ਦਾ ਫੈਕਟਰ ਲਾਗੂ ਕਰਨ, ਪਤੀ-ਪਤਨੀ ਦੋਵਾਂ ਨੂੰ ਸਫਰੀ ਭੱਤਾ ਦੇਣ, ਮੈਡੀਕਲ ਭੱਤਾ 2500 ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ, ਪੇ-ਕਮਿਸ਼ਨ 'ਚ 20% ਵਾਧਾ ਕਰਨ, ਆਪਸ਼ਨ ਦੇਣ ਦੀ ਸ਼ਰਤ ਖਤਮ ਕਰਨ, ਬੈਂਕਾਂ ਵਿਚ ਪੈਨਸ਼ਨਰਾਂ ਲਈ ਵੱਖਰਾ ਕਾਊਾਟਰ ਬਣਾਉਣ, ਸੀਨੀਅਰ ਸਿਟੀਜਨ ਨੂੰ ਪੈਨਸ਼ਨਾਂ ਨੂੰ ਇਨਕਮ ਟੈਕਸ ਤੋਂ ਛੋਟ ਦੇਣ ਅਤੇ ਬੱਸ ਕਿਰਾਏ 'ਚ ਰਿਆਇਤ ਦੇਣ ਦੀ ਮੰਗ ਕੀਤੀ | ਇਸ ਮੌਕੇ ਰਘਬੀਰ ਸਿੰਘ, ਮੰਗਲ ਸਿੰਘ, ਜੋਗਿੰਦਰ ਸਿੰਘ ਰਈਆ, ਸੁਰਜੀਤ ਸਿੰਘ ਰਈਆ, ਗੁਰਚਰਨ ਸਿੰਘ ਰਈਆ, ਦਿਆਲ ਸਿੰਘ, ਗਿਆਨ ਸਿੰਘ ਨੰਗਲੀ, ਰਾਜ ਕੁਮਾਰ ਪਟਵਾਰੀ, ਬਲਦੇਵ ਸਿੰਘ ਸੋਢੀ, ਹਰਸ਼ਰਨ ਸਿੰਘ ਬੁਤਾਲਾ, ਅਵਤਾਰ ਸਿੰਘ ਪੱਡਾ, ਮਾਸਟਰ ਕਰਨੈਲ ਸਿੰਘ, ਗੁਰਦੀਪ ਸਿੰਘ, ਸੁਰਜੀਤ ਸਿੰਘ ਰਈਆ, ਹਰਭਜਨ ਸਿੰਘ ਭੈਣੀ ਬਦੇਸ਼ਾ, ਦਵਿੰਦਰ ਸਿੰਘ ਕੰਬੋ, ਗੁਰਦਿਆਲ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ ਸੱਲ੍ਹਣ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਹਾਈਕਮਾਨ ਵਲੋਂ ਵਰਕਰਾਂ ਨੂੰ ਅਹਿਮ ਨੁਮਾਇੰਦਗੀ ਦੇਣ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਹੋਈ ਮਜ਼ਬੂਤ... ਅਗਲੀ ਖ਼ਬਰ ਗੁ: ਸਤਲਾਣੀ ਸਾਹਿਬ ਵਿਖੇ ਸਾਬਕਾ ਜਥੇ. ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਵਲੋਂ ਕਥਾ ਸਰਵਣ ਕਰਵਾਈ <br/>
Ad Position 24