ਬਾਬਾ ਬਕਾਲਾ ਸਾਹਿਬ, 21 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਪਾਰਟੀ ਹਾਈਕਮਾਨ ਵਲੋਂ ਆਗੂਆਂ/ਵਰਕਰਾਂ ਨੂੰ ਅਹਿਮ ਨੁਮਾਇੰਦਗੀ ਦੇਣ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ ਅਤੇ ਇਨ੍ਹਾਂ ਨਿਯੁਕਤੀਆਂ ਨਾਲ ਵਰਕਰਾਂ ਵਿਚ ਵੱਡਾ ਉਤਸਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਨਵ ਨਿਯੁਕ ਅਹੁਦੇਦਾਰਾਂ ਸਮੇਤ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਸਭ ਗੁਰੂ ਤੋਂ ਹੀ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁਚੀ ਹਾਈਕਮਾਨ ਦੇ ਤਹਿ ਦਿਲੋਂ ਧੰਨਵਾਦੀ ਹਨ, ਜੋ ਉਨ੍ਹਾਂ ਨੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਵੱਡੀ ਪੱਧਰ 'ਤੇ ਨਿਯੁਕਤੀਆਂ ਕਰਕੇ ਸਾਨੂੰ ਮਾਣ ਬਖਸ਼ਿਆ ਹੈ | ਇਸ ਮੌਕੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਮੀਤ ਪ੍ਰਧਾਨ ਦਲਜੀਤ ਸਿੰਘ ਭੱਪੀ, ਜਨਰਲ ਸਕੱਤਰ ਗੁਰਦਿਆਲ ਸਿੰਘ ਕੰਗ ਬੁਟਾਰੀ ਸਕੱਤਰ ਗੁਰਮੇਜ ਸਿੰਘ ਚੀਮਾ ਵੜੈਚ, ਸਕੱਤਰ ਹਰਦਾਸ ਸਿੰਘ ਸਾ: ਸਰਪੰਚ ਭਲਾਈਪੁਰ, ਜੈਵਿੰਦਰ ਸਿੰਘ ਭੁੱਲਰ ਪ੍ਰਧਾਨ ਸ਼ਹਿਰੀ ਬਾਬਾ ਬਕਾਲਾ ਸਾਹਿਬ, ਅਰਸ਼ ਬੱਲ ਪ੍ਰਦਾਨ ਬਲਾਕ ਰਈਆ, ਸਰਪੰਚ ਦਲੇਰ ਸਿੰਘ ਸਰਲੀ ਬਲਾਕ ਪ੍ਰਧਾਨ ਜਲਾਲਾਂਬਾਦ, ਰਜੇਸ਼ ਰਾਮਪਾਲ ਬਲਾਕ ਪ੍ਰਧਾਨ ਰਈਆ, ਤੋਂ ਇਲਾਵਾ ਚੇਅਰਮੈਨ ਹਰਿੰਦਰਪਾਲ ਸਿੰਘ ਮੱਲ੍ਹਾ, ਸਰਪੰਚ ਗੁਰਬਿੰਦਰ ਸਿੰਘ ਸਾਹਬੀ ਕੋਟ ਮਹਿਤਾਬ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ, ਜਗਦੀਪ ਸਿੰਘ ਮਾਨ ਪੀ.ਏ, ਸਰਪੰਚ ਦਲਬੀਰ ਸਿੰਘ ਸਠਿਆਲਾ ਸਮੇਤ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
ਕਾਂਗਰਸ ਹਾਈਕਮਾਨ ਵਲੋਂ ਵਰਕਰਾਂ ਨੂੰ ਅਹਿਮ ਨੁਮਾਇੰਦਗੀ ਦੇਣ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਹੋਈ ਮਜ਼ਬੂਤ -ਸਾ: ਵਿਧਾਇਕ ਭਲਾਈਪੁਰ
ਅਜੀਤ ਡੈਸਕ
22-04-2026