11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਰਕਾਰੀ ਖ਼ਰੀਦ ਕਰਨ ਦੇ ਕੀਤੇ ਜਾ ਰਹੇ ਦਾਅਵੇ ਬਿਆਨਬਾਜ਼ੀ ਤੱਕ ਸੀਮਤ-ਸਾ: ਵਿਧਾਇਕ ਜਥੇ. ਜਲਾਲ ਉਸਮਾ

Ad Position 21
No active advertisement
ਅਜੀਤ ਡੈਸਕ 22-04-2026

ਬਾਬਾ ਬਕਾਲਾ ਸਾਹਿਬ, 21 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਜੋ ਕਿ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਸਰਕਾਰ ਵਲੋਂ 1 ਅਪ੍ਰੈਲ ਤੋਂ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ, ਪਰ 19 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਵੀ ਕਿਸੇ ਵੀ ਮੰਡੀ ਵਿਚ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋਈ ਜਿਸ ਨਾਲ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਮੰਡੀਆਂ 'ਚ ਰੁਲ ਰਹੀ ਹੈ ਅਤੇ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਣਕ ਦੇ ਵੱਡੇ-ਵੱਡੇ ਅੰਬਾਰ ਮੰਡੀਆਂ 'ਚ ਲੱਗੇ ਨੇ, ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਕਰਨ ਬਾਰੇ ਜੋ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਉਹ ਸਿਰਫ ਬਿਆਨਬਾਜ਼ੀ ਤੱਕ ਹੀ ਸੀਮਤ ਹੈ | ਉਕਤ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਜਥੇਦਾਰ ਜਲਾਲ ਉਸਮਾ ਨੇ ਕਿਹਾ ਕਿ ਜੋ ਮਾਨ ਸਰਕਾਰ ਆਪਣੇ ਆਪ ਨੂੰ ਕਿਸਾਨਾਂ ਦੀ ਹਿਤੈਸ਼ੀ ਸਰਕਾਰ ਅਖਵਾਉਂਦੀ ਹੈ ਹੁਣ ਉਸ ਦੇ ਰਾਜ ਅੰਦਰ ਹੀ ਕਿਸਾਨਾਂ ਦੀ ਕਣਕ ਦੀ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਮੰਡੀਆਂ ਵਿਚ ਰੁਲ ਰਹੀ ਹੈ | ਜ: ਜਲਾਲ ਉਸਮਾ ਨੇ ਕਿਹਾ ਕਿ ਜੋ ਹਾਲਤ ਕਿਸਾਨਾਂ ਦੇ ਮੰਡੀਆਂ 'ਚ ਵੇਖਣ ਨੂੰ ਮਿਲ ਰਹੇ ਹਨ, ਉਨ੍ਹਾਂ ਦੀ ਆਵਾਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਕੇਂਦਰ ਸਰਕਾਰ ਕੋਲ ਉਠਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਜਥੇਦਾਰ ਹਰਦੇਵ ਸਿੰਘ ਨਾਗੋਕੇ, ਜਥੇ. ਪੂਰਨ ਸਿੰਘ ਖਿਲਚੀਆਂ, ਸੁਖਵੰਤ ਸਿੰਘ ਮੱਲ੍ਹਾ, ਗੁਰਵਿੰਦਰ ਸਿੰਘ ਸਠਿਆਲਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਨਿਰਮਲ ਸਿੰਘ ਬਿੱਲੂ ਧੂਲਕਾ, ਅਜਮਿੰਦਰ ਸਿੰਘ ਸਾਹਬਾ, ਗੁਰਮੁੱਖ ਸਿੰਘ ਦਨਿਆਲ, ਜ: ਸੁਖਦੇਵ ਸਿੰਘ ਭਲੋਜਲਾ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਸੂਰੀ ਇੰਟਰਨੈਸ਼ਨਲ ਪਬਲਿਕ ਸਕੂਲ ਫ਼ਤਹਿਪੁਰ ਰਾਜਪੂਤਾਂ ਵਿਖੇ ਕਿਤਾਬਾਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਕਾਂਗਰਸ ਹਾਈਕਮਾਨ ਵਲੋਂ ਵਰਕਰਾਂ ਨੂੰ ਅਹਿਮ ਨੁਮਾਇੰਦਗੀ ਦੇਣ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਹੋਈ ਮਜ਼ਬੂਤ...
Ad Position 24