11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮਸੂਰੀ ਇੰਟਰਨੈਸ਼ਨਲ ਪਬਲਿਕ ਸਕੂਲ ਫ਼ਤਹਿਪੁਰ ਰਾਜਪੂਤਾਂ ਵਿਖੇ ਕਿਤਾਬਾਂ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 22-04-2026
ਨਵਾਂ ਪਿੰਡ, 21 ਅਪ੍ਰੈਲ (ਜਸਪਾਲ ਸਿੰਘ)-ਮਸੂਰੀ ਇੰਟਰਨੈਸ਼ਨਲ ਪਬਲਿਕ ਸਕੂਲ ਫ਼ਤਹਿਪੁਰ ਰਾਜਪੂਤਾਂ ਜਿੱਥੇ ਵਿੱਦਿਆ ਦੇ ਖੇਤਰ 'ਚ ਆਪਣੀ ਵੱਖਰੀ ਪਹਿਚਾਣ ਬਣਾ ਚੁੱਕਾ ਹੈ, ਉੱਥੇ ਹੀ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਹਮੇਸ਼ਾਂ ਅੱਗੇ ਰਿਹਾ, ਇਸੇ ਲੜੀ ਤਹਿਤ ਸਕੂਲ ਵਿਖੇ ਕੈਨੇਡੀਅਨ ਓਦਯੋਗਪਤੀ ਨਾਨਕ ਸਿੰਘ ਫ਼ਤਹਿਪੁਰ ਰਾਜਪੂਤਾਂ ਤੇ ਸਕੂਲ ਦੇ ਸਾਬਕਾ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਿਤਾਬਾਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਮਸੂਰੀ ਸੰਸਥਾ ਦੇ ਚੇਅਰਮੈਨ ਇੰਜ. ਕਰਨਬੀਰ ਸਿੰਘ ਥਿੰਦ ਨੇ 'ਅਜੀਤ' ਵਿਸ਼ੇਸ਼ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸੰਸਥਾ ਵਲੋਂ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਦੀ ਕਈ ਤਰ੍ਹਾਂ ਨਾਲ ਸਹਾਇਤਾ ਕੀਤੀ ਜਾਂਦੀ ਹੈ ਜਿਸ, 'ਚ ਉਨ੍ਹਾਂ ਨੂੰ ਮੁਫ਼ਤ ਕਿਤਾਬਾਂ, ਵਰਦੀਆਂ ਤੇ ਫੀਸਾਂ 'ਚ ਭਾਰੀ ਛੋਟ ਦਿੱਤੀ ਜਾਂਦੀ ਹੈ | ਇਹ ਕਿਤਾਬਾਂ ਦਾ ਲੰਗਰ ਵਿਸ਼ੇਸ਼ ਕਰਕੇ 11ਵੀਂ ਤੇ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਲਗਾਇਆ ਗਿਆ ਹੈ | ਕਿਉਂਕਿ ਇਨ੍ਹਾਂ ਜਮਾਤਾਂ ਦੀਆਂ ਕਿਤਾਬਾਂ ਕਾਫੀ ਮਹਿੰਗੀਆਂ ਹੋਣ ਕਾਰਨ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀ ਪੜ੍ਹਾਈ ਤੋਂ ਵਾਂਝੇ ਰਹਿ ਜਾਂਦੇ ਹਨ ਇਸ ਲਈ ਇਨ੍ਹਾਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਦਿੱਤੀਆਂ ਗਈਆਂ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸੁਖਜੀਤ ਸਿੰਘ ਥਿੰਦ, ਪਿ੍ੰ. ਪਰਮੀਤ ਕੌਰ, ਸਮੂਹ ਸਕੂਲ ਸਟਾਫ ਤੇ ਸਾਬਕਾ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 12 ਦਾ ਸਾਬਕਾ ਇੰਚਾਰਜ ਅਮਰਦੀਪ ਸਿੰਘ ਰਿੰਕੂ ਪਰਿਵਾਰ ਸਮੇਤ ਭਾਜਪਾ ਵਿਚ ਸ਼ਾਮਿਲ <br/> ਅਗਲੀ ਖ਼ਬਰ ਸਰਕਾਰੀ ਖ਼ਰੀਦ ਕਰਨ ਦੇ ਕੀਤੇ ਜਾ ਰਹੇ ਦਾਅਵੇ ਬਿਆਨਬਾਜ਼ੀ ਤੱਕ ਸੀਮਤ-ਸਾ: ਵਿਧਾਇਕ ਜਥੇ. ਜਲਾਲ ਉਸਮਾ
Ad Position 24