ਅਜਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ ਆਮ ਆਦਮੀ ਪਾਰਟੀ ਨੂੰ ਨਗਰ ਪੰਚਾਇਤ ਚੋਣਾਂ ਤੋਂ ਪਹਿਲਾਂ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਵਾਰਡ ਨੰਬਰ 12 ਤੋਂ ਸਾਬਕਾ ਇੰਚਾਰਜ ਅਮਰਦੀਪ ਸਿੰਘ ਰਿੰਕੂ ਆਪਣੇ ਪਰਿਵਾਰ ਅਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਨੂੰ ਆਖ਼ਰੀ ਫਤਿਹ ਬੁਲਾ ਕੇ ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ, ਜ਼ਿਲ੍ਹਾ ਅੰਮਿ੍ਤਸਰ ਦਿਹਾਤੀ 1 ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ 'ਆਪ' ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਵਾਰਡ ਇੰਚਾਰਜ ਅਮਰਦੀਪ ਸਿੰਘ ਰਿੰਕੂ, ਕੰਵਲਦੀਪ ਸਿੰਘ, ਮਾਤਾ ਜਗਦੀਸ਼ ਕੌਰ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਬੱਬਲ ਅਤੇ ਸਤਪਾਲ ਸ਼ਰਮਾ ਆਦਿ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਉਹ ਉਨ੍ਹਾਂ ਦੇ ਹਰ ਦੁੱਖ-ਸੁੱਖ ਵਿਚ ਭਾਈਵਾਲ ਹੋਣਗੇ | ਇਸ ਮੌਕੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਦਿਹਾਤੀ 1 ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਮੁੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਆਏ ਦਿਨ ਲੋਕ ਵੱਡੀ ਗਿਣਤੀ ਵਿਚ ਭਾਜਪਾ ਨਾਲ ਜੁੜ ਰਹੇ ਹਨ | ਇਸ ਦੌਰਾਨ ਅਮਰਦੀਪ ਸਿੰਘ ਰਿੰਕੂ ਵਲੋਂ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਤੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਸੀਨੀਅਰ ਮਹਿਲਾ ਆਗੂ ਡਾ: ਅਵਤਾਰ ਕੌਰ ਅਜਨਾਲਾ, ਭਾਜਪਾ ਜ਼ਿਲ੍ਹਾ ਆਗੂ ਪ੍ਰਦੀਪ ਕੁਮਾਰ ਬੰਟਾ, ਸਾਬਕਾ ਕੌਂਸਲਰ ਵਿਕਰਮ ਬੇਦੀ, ਗੁਰਿੰਦਰਬੀਰ ਸਿੰਘ ਗਿੰਦੂ ਬੱਲ, ਦੀਪੂ ਅਰੋੜਾ, ਧਰਮਿੰਦਰ ਸਿੰਘ ਪਿ੍ੰਸ, ਵਿਪਨ ਖੱਤਰੀ, ਸਹਾਇਕ ਦਫ਼ਤਰ ਵਿਜੇ ਸਰੀਨ, ਜਨਰਲ ਸਕੱਤਰ ਹਤਿੰਦਰ ਬੱਬਰ, ਪ੍ਰਧਾਨ ਰਾਕੇਸ਼ ਮਰਵਾਹਾ, ਸ਼ਮਸ਼ੇਰ ਸਿੰਘ ਸ਼ੇਰਾ, ਗੁਰਮੀਤ ਸਿੰਘ ਭੱਖਾ, ਸੀਮਾ ਅਜਨਾਲਾ, ਰਾਕੇਸ਼ ਬੇਦੀ, ਰਮਨ ਮਹਿਤਾ, ਮੁਖਵਿੰਦਰ ਸਿੰਘ ਸਾਰੰਗਦੇਵ, ਗੁਰਪ੍ਰੀਤ ਸਿੰਘ ਕਾਲਾ, ਰਾਜੂ ਅਜਨਾਲਾ ਅਤੇ ਰਜਿੰਦਰ ਗੋਲੀ ਆਦਿ ਹਾਜ਼ਰ ਸਨ |
ਵਾਰਡ ਨੰਬਰ 12 ਦਾ ਸਾਬਕਾ ਇੰਚਾਰਜ ਅਮਰਦੀਪ ਸਿੰਘ ਰਿੰਕੂ ਪਰਿਵਾਰ ਸਮੇਤ ਭਾਜਪਾ ਵਿਚ ਸ਼ਾਮਿਲ <br/>
ਅਜੀਤ ਡੈਸਕ
22-04-2026