11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਟਾਂਗਰਾ ਵਿਖੇ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 22-04-2026
ਟਾਂਗਰਾ, 21ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਵਲੋਂ ਜੰਡਿਆਲਾ ਗੁਰੂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਜਿਥੇ ਸੂਬੇ ਭਰ 'ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਉਥੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਲਈ ਵੀ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਹਲਕੇ 'ਚ ਦਿਨ ਰਾਤ ਵਿਕਾਸ ਕਾਰਜ ਜਾਰੀ ਹਨ ਅਤੇ ਵਿਕਾਸ ਪੱਖੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਸੂਬੇ ਦਾ ਮੋਹਰੀ ਹਲਕਾ ਬਣੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਮੁੱਖ ਉਦੇਸ਼ ਪਿੰਡਾਂ ਦੀ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨਾ ਹੈ | ਉਨ੍ਹਾਂ ਦੱਸਿਆ ਕਿ ਜੰਡਿਆਲਾ ਹਲਕੇ 'ਚ ਲਗਪਗ 1 ਕਰੋੜ 91 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੀ ਉਸਾਰੀ ਤੇ ਸਪੈਸ਼ਲ ਰਿਪੇਅਰ ਦੇ ਕੰਮ ਕੀਤੇ ਜਾਣਗੇ | ਉਨ੍ਹਾਂ ਨੇ ਪਿੰਡ ਟਾਂਗਰਾ ਵਿਚ 93 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ 2.75 ਕਿਲੋਮੀਟਰ ਲੰਬੀਆਂ ਇੰਟਰਲਾਕਿੰਗ ਤੇ ਮਿਸਿੰਗ ਲਿੰਕ ਸੜਕਾਂ ਬਣਾਈਆਂ ਜਾਣਗੀਆਂ, ਜਿਨ੍ਹਾਂ ਦੀ ਚੌੜਾਈ 10 ਫੁੱਟ ਹੋਵੇਗੀ | ਇਸ ਤੋਂ ਇਲਾਵਾ ਪਿੰਡ ਅੱਡਾ ਟਾਂਗਰਾ ਵਿਚ 14 ਲੱਖ 63 ਹਜ਼ਾਰ ਰੁਪਏ ਨਾਲ 0.330 ਕਿਲੋਮੀਟਰ ਲੰਬੀਆਂ ਤੇ 10 ਫੁੱਟ ਚੌੜੀਆਂ ਇੰਟਰਲਾਕਿੰਗ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ | ਉਨ੍ਹਾਂ ਹੋਰ ਦੱਸਿਆ ਕਿ ਪਿੰਡ ਜੰਡ ਤੋਂ ਮਲਕਪੁਰ ਤੱਕ 1.71 ਕਿਲੋਮੀਟਰ ਲੰਬੀ ਸੜਕ 54 ਲੱਖ 77 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ | ਇਸ ਦੇ ਨਾਲ ਹੀ ਪਿੰਡ ਠੱਠੀਆਂ ਤੋਂ ਸੁੱਖੇਵਾਲ ਤੱਕ 1.45 ਕਿਲੋਮੀਟਰ ਲੰਬੀ ਸੜਕ ਦੀ ਸਪੈਸ਼ਲ ਰਿਪੇਅਰ ਲਈ 27 ਲੱਖ 88 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ | ਦੋਹਾਂ ਸੜਕਾਂ ਦੀ ਚੌੜਾਈ 10 ਫੁੱਟ ਹੋਵੇਗੀ | ਮੰਤਰੀ ਈ. ਟੀ. ਓ. ਨੇ ਦੱਸਿਆ ਕਿ ਸੰਬੰਧਿਤ ਠੇਕੇਦਾਰਾਂ ਨੂੰ ਕੰਮ ਅਲਾਟ ਕੀਤਾ ਜਾ ਚੁੱਕਾ ਹੈ ਤੇ ਇਨ੍ਹਾਂ ਨੂੰ 6 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ | ਮੰਤਰੀ ਈ. ਟੀ. ਓ. ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ | ਇਸ ਮੌਕੇ ਚੇਅਰਮੈਨ ਅਮਰੀਕ ਸਿੰਘ ਸੋਢੀ, ਸਰਪੰਚ ਲਖਵਿੰਦਰ ਕੌਰ ਚਾਹਲ, ਸਰਪੰਚ ਗੁਰਦੀਪ ਸਿੰਘ ਕੋਟਲਾ, ਸਰਪੰਚ ਮਨੂ ਜਬੋਵਾਲ, ਸੁਵਿੰਦਰ ਸਿੰਘ ਫੌਜੀ ਮੁੱਛਲ, ਸਰਪੰਚ ਗੁਰਮੁਖ ਸਿੰਘ ਸਰਜਾ, ਸਰਪੰਚ ਗੁਰਦੇਵ ਸਿੰਘ, ਪ੍ਰਦੀਪ ਸਿੰਘ ਮੁੱਛਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਹਾੜੇ 'ਤੇ ਰਮਦਾਸ ਵਿਖੇ ਕਰਵਾਇਆ ਗਿਆ ਵਿਸ਼ੇਸ਼ ਸੈਮੀਨਾਰ <br/> ਅਗਲੀ ਖ਼ਬਰ ਵਾਰਡ ਨੰਬਰ 12 ਦਾ ਸਾਬਕਾ ਇੰਚਾਰਜ ਅਮਰਦੀਪ ਸਿੰਘ ਰਿੰਕੂ ਪਰਿਵਾਰ ਸਮੇਤ ਭਾਜਪਾ ਵਿਚ ਸ਼ਾਮਿਲ <br/>
Ad Position 24