11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੰਜਾਬੀ ਸਾਹਿਤ ਸਭਾ ਵਲੋਂ ਸ਼ਾਇਰ ਡਾ. ਅਰਜਿੰਦਰ ਬੁਤਾਲਵੀ ਦੇ ਪਰਿਵਾਰ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 22-04-2026
ਬਾਬਾ ਬਕਾਲਾ ਸਾਹਿਬ, 21 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਕੱਤਰ ਅਤੇ ਉੱਘੇ ਸ਼ਾਇਰ ਡਾ. ਅਰਜਿੰਦਰ ਬੁਤਾਲਵੀ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀਆਂ ਸਾਹਿਤਕ ਸੇਵਾਵਾਂ ਨੂੰ ਮੁੱਖ ਰੱਖਦਿਆਂ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਉਨ੍ਹਾਂ ਦੇ ਬੇਟੇ ਦਮਨਪ੍ਰੀਤ ਸਿੰਘ, ਅਰਸ਼ਦੀਪ ਸਿੰਘ ਅਤੇ ਵੱਡੇ ਭਰਾਤਾ ਇੰਸਪੈਕਟਰ ਅਵਤਾਰ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਸੀ: ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ, ਖ਼ਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਬਲਦੇਵ ਸਿੰਘ ਸਠਿਆਲਾ, ਸੁਖਵੰਤ ਕੌਰ ਵੱਸੀ, ਸੁਰਿੰਦਰ ਖਿਲਚੀਆਂ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਨਰਿੰਦਰ ਸਿੰਘ ਸੇਖਵਾਂ, ਸਰਪੰਚ ਗੁਰਪ੍ਰਤਾਪ ਸਿੰਘ ਭਿੱਲਾ, ਮਾ: ਜਸਬੀਰ ਸਿੰਘ ਚਾਹਲ ਆਦਿ ਨੇ ਜਿੱਥੇ ਸ਼ਾਇਰ ਡਾ. ਅਰਜਿੰਦਰ ਬੁਤਾਲਵੀ ਵਲੋਂ ਸਮਾਜਿਕ ਤੌਰ 'ਤੇ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ, ਉਥੇ ਸਾਹਿਤਕ ਖੇਤਰ ਵਿਚ ਵਿਚਰਦਿਆਂ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਈਆਂ ਕਾਵਿ ਕਿਰਤਾਂ ਨੂੰ ੁ ਅਨਮੋਲ ਖਜ਼ਾਨਾ ਦੱਸਿਆ | ਇਸ ਦੌਰਾਨ ਹੀ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਡਾ. ਅਰਜਿੰਦਰ ਬੁਤਾਲਵੀ ਦੀਆਂ ਅਣਛਪੀਆਂ ਕਾਵਿ ਕਿਰਤਾਂ ਨੂੰ ਇਕ ਕਿਤਾਬੀ ਰੂਪ ਦੇ ਕੇ ਉਨ੍ਹਾਂ ਨੂੰ ੁ ਹਮੇਸ਼ਾਂ ਆਪਣੇ ਚੇਤਿਆਂ ਵਿਚ ਜਿੰਦਾ ਰੱਖਣ ਲਈ ਵੀ ਐਲਾਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮੁਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਭੋਮਾ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਸੰਗਤਾਂ ਨਾਲ ਭਰੀ ਬੱਸ ਰਵਾਨਾ ਅਗਲੀ ਖ਼ਬਰ ਪਿੰਡ ਕੁਰਾਲੀਆਂ 'ਚ ਦਰਜਨਾਂ ਪਰਿਵਾਰ ਭਾਜਪਾ 'ਚ ਸ਼ਾਮਿਲ, ਬੋਨੀ ਅਜਨਾਲਾ ਨੇ ਕੀਤਾ ਸਨਮਾਨਿਤ <br/>
Ad Position 24