ਮਜੀਠਾ, 21 ਅਪ੍ਰੈਲ (ਜਗਤਾਰ ਸਿੰਘ ਸਹਿਮੀ)-ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਾਉਣ ਲਈ ਚਲਾਈ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੇ ਉਦਮਾਂ ਸਦਕਾ ਅੱਜ ਹਲਕਾ ਮਜੀਠਾ ਦੇ ਪਿੰਡ ਭੋਮਾ ਤੋਂ ਸ਼੍ਰੀ ਅਨੰਦਪੁਰ ਸਾਹਿਬ ਲਈ ਦੋ ਦਿਨਾਂ ਦੀ ਯਾਤਰਾ ਲਈ ਸੰਗਤਾਂ ਨਾਲ ਭਰੀ ਬੱਸ ਨੂੰ ਪਿੰਡ ਦੇ ਸਰਪੰਚ ਜਗਤਾਰ ਸਿੰਘ ਭੋਮਾ, ਹਰਬੀਰ ਸਿੰਘ ਭੋਮਾ, ਬਲਦੇਵ ਸਿੰਘ ਭੋਮਾ ਵਲੋਂ ਰਵਾਨਾ ਕੀਤਾ ਗਿਆ | ਉਨ੍ਹਾਂ ਇਸ ਯੋਜਨਾ ਲਈ ਜਿਥੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਤਲਬੀਰ ਗਿੱਲ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਉਕਤ ਤੋਂ ਇਲਾਵਾ ਮੈਨੇਜਰ ਜਸਵਿੰਦਰ ਕੌਰ, ਰਣਬੀਰ ਸਿੰਘ ਗਿੱਲ, ਪਹਿਲਵਾਨ ਸਵਿੰਦਰ ਸਿੰਘ ਭੋਮਾ, ਗੁਲਜ਼ਾਰ ਸਿੰਘ ਸਾਬਕਾ ਸਰਪੰਚ, ਜਗਤਾਰ ਸਿੰਘ ਭੋਮਾ, ਪਲਵਿੰਦਰ ਸਿੰਘ ਅਤੇ ਬਲਾਕ ਸਮਿਤੀ ਮੈਂਬਰ ਬੀਬੀ ਸਰਬਜੀਤ ਕੌਰ ਭੋਮਾ ਵੀ ਸ਼ਾਮਲ ਸਨ |