ਬਾਬਾ ਬਕਾਲਾ ਸਾਹਿਬ, 21 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਮੀਤ ਪ੍ਰਧਾਨ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ, ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਹਲਕੇ ਨਾਲ ਸੰਬੰਧਿਤ 6 ਸਰਕਲਾਂ ਤੋਂ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ, ਜਿਨ੍ਹਾਂ ਵਿਚ ਜਥੇ. ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਨਾਗੋਕੇ, ਜ: ਪੂਰਨ ਸਿੰਘ ਖਿਲਚੀਆਂ ਪ੍ਰਧਾਨ ਸਰਕਲ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ ਪ੍ਰਧਾਨ ਸਰਕਲ ਵਡਾਲਾ, ਅਜਮਿੰਦਰ ਸਿੰਘ ਸਾਹਬਾ ਪ੍ਰਧਾਨ ਸਰਕਲ ਛੱਜਲਵੱਡੀ, ਪਲਵਿੰਦਰ ਸਿੰਘ ਮੀਆਂਵਿੰਡ ਪ੍ਰਧਾਨ ਸਰਕਲ ਮੀਆਂਵਿੰਡ ਅਤੇ ਜ: ਸੁਖਵੰਤ ਸਿੰਘ ਮੱਲ੍ਹਾ ਪ੍ਰਧਾਨ ਸਰਕਲ ਏਕਲਗੱਡਾ ਨਿਯੁਕਤ ਕੀਤੇ ਗਏ | ਇਸ ਮੌਕੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਨਵ ਨਿਯੁਕਤ ਸਰਕਲ ਪ੍ਰਧਾਨਾਂ ਨੂੰ ਸਿਰੋਪਾਉ ਦੇਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਨੇੜ ਭਵਿੱਖ ਵਿਚ ਹੋਰ ਵੀ ਨਵੀਆਂ ਨਿਯੁੁਕਤੀਆਂ ਕੀਤੀਆਂ ਜਾਣਗੀਆਂ ਅਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਕਮਰਕੱਸੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ, ਜਿਸਦੇ ਹੱਥਾਂ ਵਿਚ ਸਭ ਵਰਗਾਂ ਦੇ ਹੱਕ ਸੁਰੱਖਿਅਤ ਹਨ | ਇਸ ਮੌਕੇ ਜਥੇ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸਰਵਣ ਸਿੰਘ ਤਖਤੂਚੱਕ, ਕਸ਼ਮੀਰ ਸਿੰਘ ਗਗੜੇਵਾਲ, ਡਾ: ਕੁਲਵਿੰਦਰ ਸਿੰਘ ਬਾਣੀਆਂ, ਲਖਵੰਤ ਸਿੰਘ ਬਿੱਲੂ ਸਰਲੀ, ਨਰਿੰਦਰ ਸਿੰਘ ਸਰਪੰਚ ਕਾਜੀਵਾਲ, ਸਤਪਾਲ ਸਿੰਘ ਨੱਥੋਕੇ, ਰਣਜੀਤ ਸਿੰਘ ਏਕਲਗੱਡਾ, ਗੁਰਚਰਨ ਸਿੰਘ ਵੈਰੋਵਾਲ, ਹੀਰਾ ਸਿੰਘ ਗਗੜੇਵਾਲ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਰਣਜੀਤ ਸਿੰਘ ਮੀਆਂਵਿੰਡ, ਬਲਜੀਤ ਸਿੰਘ ਭੋਰਸ਼ੀ, ਤੇਜਿੰਦਰ ਸਿੰਘ ਅਠੌਲਾ, ਮਾ: ਇਕਬਾਲ ਸਿੰਘ, ਕੌਂਸਲਰ ਸੁਖਚੈਨ ਸਿੰਘ ਗਿੱਲ, ਕੌਂਸਲਰ ਕਰਮ ਸਿੰਘ, ਕੌਂਸਲਰ ਕੁਲਦੀਪ ਸਿੰਘ ਧਾਮੀ, ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਕਾਲੇਕੇ ਅਤੇ ਹੋਰ ਹਾਜ਼ਰ ਸਨ |