ਮਜੀਠਾ, 21 ਅਪ੍ਰੈਲ (ਜਗਤਾਰ ਸਿੰਘ ਸਹਿਮੀ)-'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਮੀਡੀਆ ਇੰਚਾਰਜ ਕੰਵਲਜੀਤ ਸਿੰਘ ਸੋਹੀ ਨੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਤੰਤਰ ਦੀ ਆੜ 'ਚ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ | ਉਨ੍ਹਾਂ ਦਾ ਦੋਸ਼ ਹੈ ਕਿ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਲੰਮੇ ਸਮੇਂ ਤੋਂ ਐੱਨ. ਐੱਸ. ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਰੱਖਣਾ ਸਿਆਸੀ ਬਦਲੇ ਦੀ ਕਾਰਵਾਈ ਹੈ | ਅਖੀਰ ਵਿਚ ਸੋਹੀ ਨੇ ਮੰਗ ਕੀਤੀ ਕਿ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਤੁਰੰਤ ਰਿਹਾਅ ਕਰਕੇ ਪੰਜਾਬ ਲਿਆਂਦਾ ਜਾਵੇ ਅਤੇ ਉਨ੍ਹਾਂ ਨੂੰ ਆਪਣੇ ਸੰਵਿਧਾਨਕ ਹੱਕਾਂ ਅਨੁਸਾਰ ਲੋਕਾਂ ਨਾਲ ਸੰਪਰਕ ਕਰਨ ਦਾ ਮੌਕਾ ਦਿੱਤਾ ਜਾਵੇ |