ਟਾਂਗਰਾ, 21 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੁੱਛਲ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਕਾਂਗਰਸ ਅਤੇ ਅਕਾਲੀ ਦਲ ਨਾਲ ਸੰਬੰਧਿਤ ਕਈ ਪਰਿਵਾਰ ਪਾਰਟੀ ਛੱਡ ਕੇ 'ਆਪ' ਵਿਚ ਸ਼ਾਮਲ ਹੋ ਗਏ | ਇਹ ਸ਼ਮੂਲੀਅਤ ਸੀਨੀਅਰ ਆਗੂ ਸਵਿੰਦਰ ਸਿੰਘ ਮੁੱਛਲ ਦੀ ਪ੍ਰੇਰਨਾ ਸਦਕਾ ਹੋਈ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਨਵੇਂ ਵਲੰਟੀਅਰਾਂ ਦਾ ਨਿੱਘਾ ਸੁਆਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਚਿੰਨ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਸਾਰੇ ਮਿਲ ਕੇ ਲੋਕ ਸੇਵਾ ਦੇ ਸੰਕਲਪ ਨੂੰ ਅੱਗੇ ਵਧਾਇਆ ਜਾਵੇਗਾ | ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸੁਰਜੀਤ ਸਿੰਘ ਫੌਜੀ, ਗੁਰਦਿਆਲ ਸਿੰਘ ਸੰਧੂ, ਸੁਖਵਿੰਦਰ ਸਿੰਘ ਬੱਸਾਂ ਵਾਲੇ, ਗੁਰਪਾਲ ਸਿੰਘ ਸੰਧੂ, ਚੈਂਚਲ ਸਿੰਘ, ਸੁਰਜੀਤ ਸਿੰਘ ਸੈਕਟਰੀ, ਲਖਬੀਰ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਦਵਿੰਦਰ ਸਿੰਘ ਰਾਜੂ, ਡਾ. ਬਲਦੇਵ ਸਿੰਘ, ਕੁਲਜਿੰਦਰ ਸਿੰਘ, ਗੁਰਭੇਜ ਸਿੰਘ, ਜਗਤਾਰ ਸਿੰਘ, ਗੁਲਜਿੰਦਰ ਸਿੰਘ, ਪਲਵਿੰਦਰ ਸਿੰਘ, ਲਖਵਿੰਦਰ ਸਿੰਘ, ਮਨਜੋਤ ਸਿੰਘ, ਵੀਰ ਸਿੰਘ ਹਲਵਾਈ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਆਦਿ ਸ਼ਾਮਲ ਹਨ | ਇਸ ਤੋਂ ਇਲਾਵਾ ਗੁਰਦੀਪ ਸਿੰਘ, ਪਿੰਕੀ ਫੌਜੀ, ਬਾਊ ਗਿੱਲ, ਗੁਰਪੰਥ ਸਿੰਘ ਆਦਿ ਵੀ ਮੌਜੂਦ ਸਨ |