ਜੰਡਿਆਲਾ ਗੁਰੂ, 21 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਕਈ ਸੀਨੀਅਰ ਵਲੰਟੀਅਰਾਂ ਨੇ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਇਹ ਸ਼ਮੂਲੀਅਤ ਹਲਕੇ ਦੇ ਸੀਨੀਅਰ ਆਗੂ ਜਗਰੂਪ ਸਿੰਘ ਰੂਬੀ ਦੀ ਅਗਵਾਈ ਹੇਠ ਹੋਈ | ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜਗਰੂਪ ਸਿੰਘ ਰੂਬੀ ਤਜਿੰਦਰ ਸਿੰਘ ਚੰਦੀ, ਬਲਜਿੰਦਰ ਸਿੰਘ ਹੁੰਦਲ, ਸੰਦੀਪ ਸਿੰਘ ਚੌਹਾਨ, ਅਰਸ਼ਦੀਪ ਸਿੰਘ ਖੇਲਾ ਅਤੇ ਅਮਰਜੀਤ ਸਿੰਘ ਚੌਹਾਨ ਸਮੇਤ ਕਈ ਵਰਕਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ | ਨਵੇਂ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨਗੇ | ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ-ਹਿਤੈਸ਼ੀ ਨੀਤੀਆਂ ਤੇ ਚੱਲਦੀ ਆਈ ਹੈ ਅਤੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੰਦੀ ਹੈ | ਇਸ ਮੌਕੇ ਪੰਜਾਬ ਇੰਟਕ ਦੇ ਪ੍ਰਧਾਨ ਸੁਰਿੰਦਰ ਸ਼ਰਮਾ, ਕਸ਼ਮੀਰ ਸਿੰਘ ਜਾਣੀਆਂ ਸਾਬਕਾ ਚੇਅਰਮੈਨ, ਮਨਜੀਤ ਸਿੰਘ ਚੌਹਾਨ ਬਲਾਕ ਸੰਮਤੀ ਮੈਂਬਰ, ਅਮਰਬੀਰ ਸਿੰਘ, ਕਸ਼ਮੀਰ ਸਿੰਘ ਮਹਿਤਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਹਰਜਿੰਦਰ ਸਿੰਘ ਸਾਬਕਾ ਸਰਪੰਚ ਮਹਿਤਾ, ਜਗਜੀਤ ਸਿੰਘ ਜੋਗੀ ਸਾਬਕਾ ਸਰਪੰਚ ਮਿਹਰਬਾਨਪੁਰਾ, ਅਵਤਾਰ ਸਿੰਘ ਟੱਕਰ ਜਾਣੀਆਂ ਮੁੱਖ ਬੁਲਾਰਾ, ਜੋਗਾ ਸਿੰਘ ਅਮਰਕੋਟ, ਸੁਖਦੇਵ ਸਿੰਘ ਜੰਡ, ਬਿਕਰਮਜੀਤ ਸਿੰਘ ਬਾਲੀਆ ਅਤੇ ਅਮਰ ਧਾਰੜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |