ਅਜਨਾਲਾ, 22 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਿਕ ਸ਼ਹਿਰ 'ਚ ਸਥਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਪ੍ਰਬੰਧਕ ਕਮੇਟੀ ਦੀ ਚੋਣ ਮੀਟਿੰਗ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਪ੍ਰਧਾਨ ਭੁਪਿੰਦਰ ਸਿੰਘ ਨਿੱਝਰ ਦੀ ਅਗਵਾਈ ਹੇਠ ਹੋਈ | ਇਸ ਚੋਣ ਮੀਟਿੰਗ ਦੌਰਾਨ ਕੁਝ ਸਾਲ ਪਹਿਲਾਂ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਵਾਲੇ ਗੁਰਮੀਤ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਜਦਕਿ ਨੰਬਰਦਾਰ ਬਖਸ਼ੀਸ਼ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ਸਮੂਹ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ 'ਚ ਨਵ-ਨਿਯੁਕਤ ਪ੍ਰਧਾਨ ਗੁਰਮੀਤ ਸਿੰਘ ਅਤੇ ਮੀਤ ਪ੍ਰਧਾਨ ਨੰਬਰਦਾਰ ਬਖਸ਼ੀਸ਼ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਬਾਕੀ ਅਹੁਦੇਦਾਰ ਅਤੇ ਕਮੇਟੀ ਮੈਂਬਰ ਚੁਣਨ ਦੇ ਅਧਿਕਾਰ ਵੀ ਦੋਵਾਂ ਆਗੂਆਂ ਨੂੰ ਦਿੱਤੇ | ਇਸ ਮੌਕੇ ਨਵੇਂ ਚੁਣੇ ਪ੍ਰਧਾਨ ਗੁਰਮੀਤ ਸਿੰਘ ਅਜਨਾਲਾ ਨੇ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦੀ ਸੇਵਾ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਭਾਈ ਜਸਪਾਲ ਸਿੰਘ ਪਾਲਾ ਨਿੱਝਰ, ਹਰਜੀਤ ਸਿੰਘ ਨਿੱਝਰ, ਸਾਹਿਬ ਸਿੰਘ ਨਿੱਝਰ, ਅਮਰਬੀਰ ਸਿੰਘ ਢਿੱਲੋਂ, ਜਸਪਾਲ ਸਿੰਘ ਨਿੱਝਰ, ਕੁਲਦੀਪ ਸਿੰਘ, ਅਮਰੀਕ ਸਿੰਘ ਡੀਪੂ ਵਾਲੇ, ਬਲਦੇਵ ਸਿੰਘ ਬੋਰਾਂ ਵਾਲੇ, ਅਮਰੀਕ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਰਛਪਾਲ ਸਿੰਘ, ਕਾਲਾ, ਚਰਨਜੀਤ ਸ਼ਰਮਾ ਅਤੇ ਜੱਜ ਆਦਿ ਹਾਜ਼ਰ ਸਨ |