26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਰਾਤ-ਦਿਨ ਕਰ ਦੇਵਾਂਗੇ : ਸਰਕਲ ਪ੍ਰਧਾਨ <br/>

Ad Position 21
No active advertisement
ਅਜੀਤ ਡੈਸਕ 23-04-2026
ਬਾਬਾ ਬਕਾਲਾ ਸਾਹਿਬ, 22 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਮੀਤ ਪ੍ਰਧਾਨ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ, ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ 6 ਸਰਕਲਾਂ ਤੋਂ ਨਵ ਨਿਯੁਕਤ ਸਰਕਲ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਨਾਗੋਕੇ, ਪਲਵਿੰਦਰ ਸਿੰਘ ਮੀਆਂਵਿੰਡ ਪ੍ਰਧਾਨ ਸਰਕਲ ਮੀਆਂਵਿੰਡ, ਜ: ਪੂਰਨ ਸਿੰਘ ਖਿਲਚੀਆਂ ਪ੍ਰਧਾਨ ਸਰਕਲ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲ਼ਕਾ ਪ੍ਰਧਾਨ ਸਰਕਲ ਵਡਾਲਾ, ਅਜਮਿੰਦਰ ਸਿੰਘ ਸਾਹਬਾ ਪ੍ਰਧਾਨ ਸਰਕਲ ਛੱਜਲਵੱਡੀ ਅਤੇ ਜ: ਸੁਖਵੰਤ ਸਿੰਘ ਮੱਲ੍ਹਾ ਪ੍ਰਧਾਨ ਸਰਕਲ ਏਕਲਗੱਡਾ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾ: ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦਾ ਹਾਰਦਿਕ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੇ ਵੱਡੇ ਮਾਣ ਲਈ ਸਦਾ ਰਿਣੀ ਰਹਿਣਗੇ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਾਤ ਦਿਨ ਇਕ ਕਰ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਉੱਘੇ ਅਕਾਲੀ ਆਗੂ ਸਰਪੰਚ ਲਖਬੀਰ ਸਿੰਘ ਪੱਡਾ ਕੋਟ ਮਹਿਤਾਬ ਦੇ ਸਸਕਾਰ ਮੌਕੇ ਕਈ ਆਗੂ ਪੁੱਜੇ <br/> ਅਗਲੀ ਖ਼ਬਰ ਸ਼ਹੀਦ ਇੰਸ: ਰਘਬੀਰ ਸਿੰਘ ਸ.ਸ.ਸ.ਸ ਸਠਿਆਲਾ ਨੇ ਜ਼ਿਲ੍ਹੇ 'ਚੋਂ ਕਵਿਤਾ ਮੁਕਾਬਲੇ 'ਚ ਤੀਸਰਾ ਸਥਾਨ ਪ੍ਰਾਪਤ ਕੀਤਾ
Ad Position 24