ਅੰਮਿ੍ਤਸਰ, 22 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਇੰਡੀਅਨ ਪਬਲਿਕ ਸਕੂਲ ਏਅਰਪੋਰਟ ਰੋਡ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਉਪਲਬਧੀਆਂਾ ਹਾਸਿਲ ਕੀਤੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਲਕਸ਼ਿਤਾ ਵਰਮਾ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਸਕੂਲ ਦਾ ਨਤੀਜਾ 100% ਆਇਆ ਹੈ | ਇਸ ਦੌਰਾਨ ਵਿਦਿਆਰਥੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਪਾਰਨੀ ਗਰਗ ਨੇ 93.4% ਅੰਕਾਂ ਨਾਲ ਪਹਿਲਾ, ਸੋਨਲ ਨੇ 93% ਨਾਲ ਦੂਜਾ ਅਤੇ ਹਰਰੀਤ ਨੇ 91% ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਸਾਰੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ | ਇਸ ਦੌਰਾਨ ਸਕੂਲ ਪ੍ਰਬੰਧਨ ਅਤੇ ਪਿ੍ੰਸੀਪਲ ਲਕਸ਼ਿਤਾ ਵਰਮਾ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ |