26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਵਿਗਿਆਨ ਪ੍ਰਦਰਸ਼ਨੀ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 23-04-2026
ਅੰਮਿ੍ਤਸਰ, 22 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ, ਅੰਮਿ੍ਤਸਰ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਮਾਨਸ ਚੌਧਰੀ, ਹਸਿਤ ਧਵਨ ਅਤੇ ਸਾਨਵੀ ਨੇ ਵਿਗਿਆਨ ਪ੍ਰੋਜੈਕਟ ਮੁਕਾਬਲੇ 'ਵੇਸਟ ਟੂ ਵਿਜ਼ਡਮ' 'ਚ ਪਹਿਲਾ ਇਨਾਮ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਹੈ | ਸਕੂਲ ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੇ ਦੱਸਿਆ ਕਿ ਇਹ ਮੁਕਾਬਲਾ ਸਕੂਲ ਆਫ਼ ਐਮੀਨੈਂਸ ਟਾਊਨ ਹਾਲ ਸਾਰਾਗੜ੍ਹੀ ਵਿਖੇ ਪੰਜਾਬ ਰਾਜ ਵਿਗਿਆਨ ਪ੍ਰੋਜੈਕਟ ਪ੍ਰਦਰਸ਼ਨੀ ਦੇ ਹਿੱਸੇ ਵਜੋਂ ਕਰਵਾਇਆ ਗਿਆ ਸੀ | ਇਸ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਕੁੱਲ 42 ਪ੍ਰੋਜੈਕਟ ਪ੍ਰਦਰਸ਼ਿਤ ਕੀਤੇ ਗਏ ਸਨ ਅਤੇ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਆਪਣੇ ਵਿਚਾਰਾਂ ਅਤੇ ਪੇਸ਼ਕਾਰੀ ਦੇ ਆਧਾਰ 'ਤੇ ਪਹਿਲਾ ਸਥਾਨ, ਇਕ ਟਰਾਫੀ, 10,000 ਦਾ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤਾ | ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਰਚਨਾਤਮਕ ਸੋਚ ਦਾ ਨਤੀਜਾ ਹੈ | ਅਜਿਹੇ ਪਲੇਟਫਾਰਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਅਤੇ ਵਿਗਿਆਨਕ ਦਿ੍ਸ਼ਟੀਕੋਣ ਵਿਕਸਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ | ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਹ ਵਿਦਿਆਰਥੀ ਭਵਿੱਖ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣਗੇ, ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ | ਸਕੂਲ ਮੈਨੇਜਰ ਡਾ. ਰਾਜੇਸ਼ ਕੁਮਾਰ ਨੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਦੀ ਸਫਲਤਾ 'ਤੇ ਖੁਸ਼ੀ ਪ੍ਰਗਟ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਦਿ੍ੜ ਇਰਾਦੇ ਅਤੇ ਟੀਮ ਵਰਕ ਨੇ ਅੰਮਿ੍ਤਸਰ ਜ਼ਿਲ੍ਹੇ 'ਚ ਹੋਏ ਇਸ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕਰਨ 'ਚ ਮੁੱਖ ਭੂਮਿਕਾ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੇ ਗਰਲਜ਼ ਹੋਸਟਲ ਵਲੋਂ 'ਪਰਵਾਜ਼ ਹੋਸਟਲ ਨਾਈਟ' ਕਰਵਾਈ <br/> ਅਗਲੀ ਖ਼ਬਰ ਸਰਵਾਈਕਲ ਕੈਂਸਰ ਜਾਗਰੂਕਤਾ ਲਈ ਫੁਲਕਾਰੀ ਵੁਮੈਨ ਆਫ ਅੰਮਿ੍ਤਸਰ ਵਲੋਂ 5ਵੀਂ ਟੀਲਾਥਾਨ ਕਰਵਾਈ <br/>
Ad Position 24