ਅਜਨਾਲਾ, 23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਵਾਰਡ ਨੰਬਰ 6 'ਚੋਂ 1 ਦਰਜਨ ਤੋਂ ਵਧੇਰੇ ਪਰਿਵਾਰ ਆਮ ਆਦਮੀ ਪਾਰਟੀ ਨੂੰ ਆਖਰੀ ਫਤਹਿ ਬੁਲਾ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਵਿਚ ਉਚੇਚੇ ਤੌਰ 'ਤੇ ਪਹੁੰਚੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਜਗਜੀਤ ਸਿੰਘ, ਕੁਲਦੀਪ ਕੌਰ, ਚੰਨਣ ਸਿੰਘ, ਗੁਰਮੇਜ ਸਿੰਘ, ਅਵਤਾਰ ਸਿੰਘ, ਗੁਰਿੰਦਰ ਸਿੰਘ, ਰਵਿੰਦਰ ਸਿੰਘ ਅਤੇ ਮਨਜੀਤ ਸਿੰਘ ਸਮੇਤ ਹੋਰਨਾਂ ਨੂੰ ਪਾਰਟੀ ਚਿੰਨ੍ਹ ਵਾਲੇ ਮਫਲਰ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਉਹ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਭਾਈਵਾਲ ਹੋਣਗੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪਹਿਰਾ ਦਿੱਤਾ ਹੈ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ ਅਤੇ ਐਡਵੋਕੇਟ ਮਨਜੀਤ ਸਿੰਘ ਨਿੱਜਰ, ਰਜਿੰਦਰ ਸਿੰਘ ਕਾਕੂ, ਸਾਬਕਾ ਕੌਂਸਲਰ ਰਸ਼ਪਾਲ ਸਿੰਘ ਕਾਲੀ, ਸਾਬਕਾ ਕੌਂਸਲਰ ਜਸਪਾਲ ਸਿੰਘ ਲਾਟੀ, ਸਾਬਕਾ ਕੌਂਸਲਰ ਸਵਰਨ ਸਿੰਘ ਗੁਲਾਬ, ਇਕਬਾਲ ਸਿੰਘ ਸਿੰਟੂ ਚਾਵਲਾ, ਪਵਿੱਤਰ ਸਿੰਘ ਫੈਂਸੀ, ਪ੍ਰਧਾਨ ਗੁਰਜੰਟ ਸਿੰਘ ਅਜਨਾਲਾ ਅਤੇ ਰਮਨਦੀਪ ਸਿੰਘ ਵਿੱਕੀ ਅਜਨਾਲਾ ਆਦਿ ਹਾਜ਼ਰ ਸਨ |
ਅਜਨਾਲਾ ਸ਼ਹਿਰ ਅੰਦਰ ਦਰਜਨ ਤੋਂ ਵਧੇਰੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਾਮਿਲ <br/>
ਅਜੀਤ ਡੈਸਕ
24-04-2026