ਜੇਠੂਵਾਲ, 23 ਅਪ੍ਰੈਲ (ਮਿੱਤਰ ਪਾਲ ਸਿੰਘ ਰੰਧਾਵਾ)-ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਬਾਬਾ ਸੁਖਪਾਲ ਸਿੰਘ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ ਮਜੀਠਾ, ਬਾਬਾ ਸ਼ਮਸ਼ੇਰ ਸਿੰਘ ਜੀ ਬੱਲੇਵਾਲ, ਬਾਬਾ ਦਲਬੀਰ ਸਿੰਘ ਅਨੰਦਪੁਰ ਸਾਹਿਬ, ਬਾਬਾ ਕਸ਼ਮੀਰ ਸਿੰਘ ਧਰਮਕੋਟ, ਬਾਬਾ ਜਸਪਾਲ ਸਿੰਘ ਮੁਕਤਸਰ, ਬਾਬਾ ਹਰਜਿੰਦਰ ਸਿੰਘ ਮੁਕਤਸਰ, ਬਾਬਾ ਬਲਦੇਵ ਸਿੰਘ ਮੁਸ਼ਤਾਪੁਰ, ਬਾਬਾ ਹਰਜਿੰਦਰ ਸਿੰਘ ਤੇ ਹੋਰ ਸੰਤਾਂ ਮਹਾਂਪੁਰਖਾਂ ਵਲੋਂ ਬੀਤੇ ਦਿਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ ਅਤੇ ਭਲਾਈ ਟਰਸਟ ਚੰਡੀਗੜ੍ਹ ਦੇ ਚੇਅਰਮੈਨ ਤੇ ਬਾਬਾ ਜਸਵੰਤ ਸਿੰਘ ਕਾਰ ਸੇਵਾ ਵਾਲੇ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਹਨ ਉਨ੍ਹਾਂ ਦੀ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |