04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ 3.47 ਕਰੋੜ ਦੀ ਲਗਭਗ ਤਿਆਰ ਹੋਣ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ <br/>

Ad Position 21
No active advertisement
ਅਜੀਤ ਡੈਸਕ 24-04-2026

ਅਜਨਾਲਾ, 23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡ ਹਾਸ਼ਮਪੁਰਾ ਵਿਖੇ ਕਰਵਾਏ ਸਮਾਗਮ ਵਿਚ ਉਚੇਚੇ ਤੌਰ ਤੇ ਪਹੁੰਚੇ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਿੰਡ ਹਾਸ਼ਮਪੁਰਾ ਤੋਂ ਲੈ ਕੇ ਕਸਬਾ ਪੂੰਗਾ ਤੱਕ 3.47 ਕਰੋੜ ਰੁਪਏ ਦੇ ਲਾਗਤ ਨਾਲ ਤਿਆਰ ਹੋਣ ਵਾਲੀ 6 ਕਿੱਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਕਰੋੜਾਂ ਰੁਪਏ ਖ਼ਰਚ ਕਰਕੇ ਹਲਕਾ ਅਜਨਾਲਾ ਅੰਦਰ ਨਵੀਆਂ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ ਅਤੇ ਪਿਛਲੇ ਲੰਬੇ ਸਮੇਂ ਤੋਂ ਟੁੱਟੀਆਂ ਸੜਕਾਂ ਦੀ ਮੁਰੰਮਤ ਵੀ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸਰਹੱਦੀ ਪਿੰਡ ਘੋਨੇਵਾਲਾ ਤੋਂ ਲੈ ਕੇ ਗੁਲਗੜ੍ਹ ਤੱਕ ਬਣ ਰਹੀ 18 ਫੁੱਟ ਚੌੜੀ ਸੜਕ ਦੇ ਨਵੀਨੀਕਰਨ ਕਾਰਜ ਵੀ ਜੋਰਾਂ ਨਾਲ ਚੱਲ ਰਹੇ ਹਨ ਤੇ ਜਲਦ ਹੀ ਇਸ ਸੜਕ ਦੇ ਸਾਰੇ ਕਾਰਜ ਮੁਕੰਮਲ ਹੋਣ ਤੋਂ ਬਾਅਦ ਇਸ ਸੜਕ ਨੂੰ ਆਮ ਲੋਕਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ, ਜਿਸ ਨਾਲ ਸਰਹੱਦੀ ਪੱਟੀ ਦੇ ਦਰਜਨਾਂ ਪਿੰਡਾਂ ਨੂੰ ਵੱਡਾ ਫਾਇਦਾ ਮਿਲੇਗਾ | ਇਸ ਮੌਕੇ ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਸੁਰਿੰਦਰ ਸਿੰਘ ਹਾਸ਼ਮਪੁਰਾ, ਬਲਾਕ ਪ੍ਰਧਾਨ ਸਾਹਿਬ ਸਿੰਘ ਫੌਜੀ ਰਾਏਪੁਰ ਕਲਾਂ ਅਤੇ ਸਰਪੰਚ ਗੁਰਨਾਮ ਸਿੰਘ ਕਮੀਰਪੁਰਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਖੇਤਾਂ 'ਚ ਲੱਗੀ ਭਿਆਨਕ ਅੱਗ, 12 ਏਕੜ ਕਣਕ ਸੜ ਕੇ ਸੁਆਹ ਅਗਲੀ ਖ਼ਬਰ ਉਦੋਕੇ ਬਿਜਲੀ ਘਰ 'ਚੋਂ ਲੱਖਾਂ ਦਾ ਸਾਮਾਨ ਚੋਰੀ <br/>
Ad Position 24