04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਭਾਈ ਅੰਮਿ੍ਤਪਾਲ ਸਿੰਘ ਨੂੰ ਐੱਨ.ਐੱਸ.ਏ. ਟੁੱਟਣ ਤੋਂ ਬਾਅਦ ਵੀ ਰਿਹਾਅ ਨਾ ਕਰਨ ਦੇ ਰੋਸ ਵਜੋਂ ਭਲਕੇ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ-ਭਾਈ ਖਾਨਪੁਰ

Ad Position 21
No active advertisement
ਅਜੀਤ ਡੈਸਕ 24-04-2026
ਬਾਬਾ ਬਕਾਲਾ ਸਾਹਿਬ, 23 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਈ ਅੰਮਿ੍ਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਨੂੰ ਐੱਨ.ਐੱਸ.ਏ. ਟੁੱਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਅ ਨਾ ਕਰਨ ਦੇ ਰੋਸ ਵਜੋਂ 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ 25 ਅਪ੍ਰੈਲ ਨੂੰ ਵਿਸ਼ਾਲ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ, ਜੋ ਕਿ ਗੋਲਡਨ ਗੇਟ ਅੰਮਿ੍ਤਸਰ ਤੋਂ ਸ਼ੁਰੂ ਹੋ ਕੇ ਅਟਾਰੀ ਰੋਡ, ਵਾਇਆ ਬਾਈਪਾਸ ਤੋਂ ਇੰਡੀਆ ਗੇਟ ਵਿਖੇ ਸਮਾਪਤ ਗੋਵੇਗਾ | ਇਹ ਪ੍ਰਗਟਾਵਾ ਇੱਥੇ ਭਾਈ ਸਰਬਜੀਤ ਸਿੰਘ ਖਾਨਪੁਰ ਸਾ: ਸਰਪੰਚ ਅਤੇ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਭਾਈ ਸਾਹਿਬ ਦੀ ਰਿਹਾਈ ਲਈ 25 ਅਪ੍ਰੈਲ ਨੂੰ ਮੋਟਰ ਸਾਇਕਲ ਮਾਰਚ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮਜੀਠਾ ਸ਼ਹਿਰ 'ਚ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਝਟਕਾ, ਭੱਲਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ... ਅਗਲੀ ਖ਼ਬਰ ਰਮਦਾਸ ਤੋਂ ਜਗਦੇਵ ਖੁਰਦ ਤੱਕ ਕਰੀਬ 500 ਕਰੋੜ ਦੀ ਲਾਗਤ ਨਾਲ ਸੰਪਰਕ ਸੜਕ ਬਣਾਈ ਜਾਵੇਗੀ-ਵਿਧਾਇਕ ਧਾਲੀਵਾਲ
Ad Position 24