04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਆਈ.ਏ.ਐਸ. ਅਧਿਕਾਰੀ ਬਣੀ ਸਿਮਰਨਦੀਪ ਕੌਰ ਨੇ ਇਤਿਹਾਸਕ ਗੁ: ਨੌਵੀਂ ਪਾਤਿਸ਼ਾਹੀ ਵਿਖੇ ਕੀਤਾ ਸ਼ੁਕਰਾਨਾ

Ad Position 21
No active advertisement
ਅਜੀਤ ਡੈਸਕ 24-04-2026
ਬਾਬਾ ਬਕਾਲਾ ਸਾਹਿਬ, 23 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਬਾ ਸਿਮਰਨਦੀਪ ਕੌਰ ਸਪੁੱਤਰੀ ਕੁਲਦੀਪ ਸਿੰਘ, ਮਾਤਾ ਅਮਨਦੀਪ ਕੌਰ, ਪਿੰਡ ਬਿਰੜਵਾਲ, ਤਹਿਸੀਲ ਨਾਭਾ (ਪਟਿਆਲਾ), ਹਾਲ ਈ ਵਿਚ ਯੂ.ਪੀ.ਐੱਸ.ਸੀ. ਪ੍ਰੀਖਿਆ 'ਚੋਂ 15ਵਾਂ ਸਥਾਨ ਹਾਸਿਲ ਕਰਕੇ ਆਈ.ਏ.ਐੱਸ. ਅਧਿਕਾਰੀ ਨਿਯੁਕਤ ਹੋਈ ਹੈ | ਸਿਮਰਨਦੀਪ ਕੌਰ ਨੇ ਆਪਣੇ ਮਾਤਾ ਪਿਤਾ ਅਤੇ ਪਰਿਵਾਰਕ ਮੈਂਬਰਾਂ ਸਮੇਤ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਿਸ਼ਾਹੀ ਵਿਖੇ ਸ਼ੁਕਰਾਨਾ ਕੀਤਾ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਸਿਮਰਨਦੀਪ ਕੌਰ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਸਿਰੋਪਾਓ ਦੇਕੇ ਸਨਮਾਨਿਤ ਕੀਤਾ | ਸਿਮਰਨਦੀਪ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਸ ਤਪ ਅਸਥਾਨ ਤੋਂ ਹੀ ਉਸ ਨੂੰ ਸਾਰੀਆਂ ਬਖ਼ਸ਼ਿਸ਼ਾਂ ਪ੍ਰਾਪਤ ਹੋਈਆਂ ਹਨ ਅਤੇ ਉਹ ਅੱਜ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇੱਥੇ ਪਰਿਵਾਰ ਸਮੇਤ ਆਈ ਹੈ, ਜਿਥੋਂ ਕਿ ਮੈਨੂੰ ਇਹ ਮੁਕਾਮ ਹਾਸਿਲ ਹੋਇਆ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਪ੍ਰੀਤ ਸਿੰਘ (ਸ਼ਹੀਦ ਦਰਸ਼ਨ ਸਿੰਘ ਸਕੂਲ, ਬੁਤਾਲਾ), ਬੀਬੀ ਸੁਖਬੀਰ ਕੌਰ, ਸੁਖਪ੍ਰੀਤ ਕੌਰ, ਨਵਨੀਤ ਕੌਰ, ਕਿਰਨਦੀਪ ਕੌਰ ਸਮੇਤ ਪਰਿਵਾਰਕ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ 'ਚ ਰੱਖਣ ਦੇ ਰੋਸ ਵਜੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕੀਤਾ ਜਾਵੇਗ... ਅਗਲੀ ਖ਼ਬਰ ਮਜੀਠਾ ਸ਼ਹਿਰ 'ਚ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਝਟਕਾ, ਭੱਲਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ...
Ad Position 24