ਬਾਬਾ ਬਕਾਲਾ ਸਾਹਿਬ, 23 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-'ਨਸ਼ਿਆਂ ਦੇ ਮਾਮਲੇ ਵਿਚ ਕਿਸੇ ਦਾ ਲਿਹਾਜ ਨਹੀਂ ਹੋਵੇਗਾ ਅਤੇ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਲੋਕ ਪੁਲਿਸ ਨੂੰ ੁ ਆਪਣਾ ਬਣਦਾ ਸਹਿਯੋਗ ਅਤੇ ਪੁਲਿਸ ਪਾਸੋਂ ਸਹਿਯੋਗ ਲੈਣ |' ਇਸ ਸੰਬੰਧੀ ਗੱਲਬਾਤ ਕਰਦਿਆਂ ਮੁਖਤਾਰ ਸਿੰਘ ਥਾਣਾ ਮੁਖੀ ਖਿਲਚੀਆਂ ਨੇ ਇੱਥੇ ਕਿਹਾ ਕਿ ਐੱਸ.ਐੱਸ.ਪੀ. ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਤੇ ਅਰੁਣ ਸ਼ਰਮਾ ਡੀ.ਐੱਸ.ਪੀ. ਬਾਬਾ ਬਕਾਲਾ ਸਾਹਿਬ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਕਈ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਹਲਕੇ ਵਿਚ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਆਰੰਭੀ ਜਾ ਰਹੀ ਹੈ |