04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ 'ਚ ਹਿੰਦੁਸਤਾਨ ਸਕਾਊਟ ਐਂਡ ਗਾਈਡਜ਼ ਸੰਬੰਧੀ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 24-04-2026
ਜੰਡਿਆਲਾ ਗੁਰੂ, 23 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਮਿਸਲ ਸ਼ਹੀਦਾਂ ਤਰਨਾ ਦਲ ਦੀ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ, ਮੱਲੀਆਂ ਵਿਖੇ ਅੱਜ ਹਿੰਦੋਸਤਾਨ ਸਕਾਊਟ ਐਂਡ ਗਾਈਡਜ਼ ਕੈਂਪ ਸੰਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਚੇਅਰਮੈਨ, ਸ਼੍ਰੋਮਣੀ ਪੰਥ ਅਕਾਲੀ ਅਤੇ ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਵਿਦਿਆਰਥੀਆਂ ਵਲੋਂ ਅਨੁਸ਼ਾਸਨ ਅਤੇ ਦੇਸ਼ ਭਗਤੀ ਨਾਲ ਭਰਪੂਰ ਪ੍ਰਦਰਸ਼ਨ ਪੇਸ਼ ਕੀਤਾ ਗਿਆ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਸਕੂਲ ਦੇ ਪਿ੍ੰਸੀਪਲ ਡਾ. ਪਲਵਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਮਿਹਨਤ ਅਤੇ ਦੇਸ਼ ਸੇਵਾ ਦੀ ਪ੍ਰੇਰਣਾ ਦਿੱਤੀ | ਉਨ੍ਹਾਂ ਕਿਹਾ ਕਿ ਤਿੰਨ ਦਿਨਾਂ ਸਕਾਊਟ ਐਂਡ ਗਾਈਡਜ਼ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਗਤੀਵਿਧੀਆਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨਾ ਹੈ | ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਦੇ ਪਿ੍ੰਸੀਪਲ ਡਾਕਟਰ ਪੁਲਵਿੰਦਰ ਪਾਲ ਸਿੰਘ ਨੇ ਕਿਹਾ ਕਿ ਐੱਨ.ਸੀ.ਸੀ. ਅਤੇ ਸਕਾਊਟ-ਗਾਈਡਜ਼ ਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਨੇਤਿ੍ਤਵ, ਹਿੰਮਤ ਅਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਦੀਆਂ ਹਨ, ਜਿਸ ਨਾਲ ਉਹ ਭਵਿੱਖ ਵਿਚ ਉੱਚ ਅਹੁਦਿਆਂ 'ਤੇ ਸਥਾਪਿਤ ਹੋ ਸਕਦੇ ਹਨ | ਅੰਤ ਵਿਚ ਉਨ੍ਹਾਂ ਵਲੋਂ ਮੁੱਖ ਮਹਿਮਾਨ ਅਤੇ ਸਕਾਊਟ ਦੇ ਕਮਾਂਡਿੰਗ ਅਫ਼ਸਰ ਮੰਗੇ ਰਾਮ ਚੌਹਾਨ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਬੱਚਤ ਭਵਨ ਅੰਮਿ੍ਤਸਰ ਵਿਖੇ ਹੋਈ ਬੀ.ਸੀ. ਵਿੰਗ ਦੀ ਮੀਟਿੰਗ-ਸੰਦੀਪ ਸਿੰਘ ਵਿਰਦੀ <br/> ਅਗਲੀ ਖ਼ਬਰ ਈ.ਟੀ.ਓ. ਨੇ ਡੇਹਰੀਵਾਲ 'ਚ ਜ਼ਮੀਨਦੋਜ ਨਾਲੀਆਂ ਦੇ ਸਿੰਜਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ <br/>
Ad Position 24