ਰਈਆ, 21 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਆਨਲਾਇਨ ਮੀਟਿੰਗ ਸੂਬਾ ਪ੍ਰਧਾਨ ਪਤਵੰਤ ਸਿੰਘ ਦੀ ਅਗਵਾਈ ਵਿਚ ਹੋਈ ਜਿਸ ਵਿਚ ਸੂਬਾ ਵਿੱਤ ਸਕੱਤਰ ਤੇ ਸੁਖਮੰਦਰ ਸਿੰਘ ਮੋਗਾ, ਸੂਬਾ ਜਨਰਲ ਸਕੱਤਰ ਪੰਕਜ ਸਪਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਦਿਲਪ੍ਰੀਤ ਸਿੰਘ ਭਿੰਡਰ, ਸੂਬਾ ਮੀਤ ਪ੍ਰਧਾਨ ਯੋਗੇਸ਼ ਕੌੜਾ, ਸੂਬਾ ਜਥੇਬੰਦਕ ਸਕੱਤਰ ਜਤਿੰਦਰ ਸਿੰਘ ਭੰਗੂ, ਸੂਬਾ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਸੰਧੂ, ਸੂਬਾ ਪ੍ਰੈਸ ਸਕੱਤਰ ਪਰਮਜੀਤ ਕੁਮਾਰ, ਜਥੇਬੰਦੀ ਦੇ ਮੁੱਖ ਬੁਲਾਰੇ ਹਰਜੀਤ ਸਿੰਘ ਬਰਾੜ ਆਦਿ ਸ਼ਾਮਿਲ ਹੋਏ | ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ ਪ੍ਰੈਸ ਨੋਟ ਰਾਹੀਂ ਦੱਸਿਆ ਗਿਆ ਕਿ 11 ਅਪ੍ਰੈਲ ਨੂੰ ਜਥੇਬੰਦੀ ਵਲੋਂ ਪਹਿਲਾਂ ਮਿੱਥੇ ਪ੍ਰੋਗਰਾਮ ਅਨੁਸਾਰ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਦਫਤਰ ਸਾਹਮਣੇ ਸੰਕੇਤਕ ਧਰਨਾ ਲਗਾਇਆ ਜਾਣਾ ਸੀ ਪਰ ਸੰਗਰੂਰ ਜ਼ਿਲ੍ਹੇ ਦੇ ਪ੍ਰਸ਼ਾਸਨ ਦੇ ਸਪੈਸ਼ਲ ਸੈੱਲ ਵਲੋਂ ਜਥੇਬੰਦੀ ਨਾਲ ਤਾਲਮੇਲ ਕਰਕੇ 24 ਅਪ੍ਰੈਲ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਫਿਕਸ ਕਰਵਾਈ ਜਿਸ ਦੀ ਜਥੇਬੰਦੀ ਦੇ ਅਹੁਦੇਦਾਰਾਂ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ ਅਤੇ ਆਸ ਕੀਤੀ ਗਈ ਕਿ ਇਹ ਮੀਟਿੰਗ ਵਿੱਤ ਮੰਤਰੀ ਨਾਲ ਸੁਖਾਵੇਂ ਮਾਹੌਲ ਵਿਚ ਹੋਵੇਗੀ ਅਤੇ ਲੰਬਾ ਸਮਾਂ ਕੀਤੇ ਹੋਏ ਸਬਰ ਦਾ ਫਲ ਵੀ ਸਮੁੱਚੇ ਐੱਸ.ਐੱਲ.ਏ. ਕਰਮਚਾਰੀਆਂ ਨੂੰ ਮਿਲੇਗਾ | ਉਨ੍ਹਾਂ ਕਿਹਾ ਕਿ ਜਥੇਬੰਦੀ ਆਸ ਕਰਦੀ ਹੈ ਕਿ ਉਨ੍ਹਾਂ ਦੀ 2011 ਤੋਂ ਟੁੱਟੀ ਹੋਈ ਪੇ ਪੈਰਿਟੀ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਜ਼ਰੂਰ ਬਹਾਲ ਹੋਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਅੰਮਿ੍ਤਸਰ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਗੁਰਦਾਸਪੁਰ, ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਤਰਨਤਾਰਨ, ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਜਲੰਧਰ, ਜ਼ਿਲ੍ਹਾ ਪ੍ਰਧਾਨ ਵਿਕਾਸ ਅਗਰਵਾਲ ਲੁਧਿਆਣਾ ਆਦਿ ਹਾਜ਼ਰ ਰਹੇ |