03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸੰਬੰਧੀ ਸੋਧ ਬਿੱਲ ਪਾਸ ਕਰਨਾ ਇਤਿਹਾਸਕ ਕਦਮ : ਸ਼ਿਵਰਾਜ ਭੀਲੋਵਾਲ, ਖਿਦੋਵਾਲੀ <br/>

Ad Position 21
No active advertisement
ਅਜੀਤ ਡੈਸਕ 24-04-2026
ਟਾਹਲੀ ਸਾਹਿਬ, 23 ਅਪ੍ਰੈਲ(ਵਿਨੋਦ ਭੀਲੋਵਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਵਿਧਾਨ ਸਭਾ ਵਿਚ ਸੋਧ ਬਿੱਲ ਪਾਸ ਕਰਨਾ ਬਹੁਤ ਹੀ ਇਤਿਹਾਸਕ ਅਤੇ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਸਬਦਾ ਦਾ ਪ੍ਰਗਟਾਵਾ 'ਆਪ' ਪਾਰਟੀ ਹਲਕਾ ਮਜੀਠਾ ਹਲਕੇ ਦੇ ਸੀਨੀਅਰ ਆਗੂ ਸ਼ਿਵਰਾਜ ਸਿੰਘ ਬਾਠ ਭੀਲੋਵਾਲ ਤੇ ਬਲਾਕ ਸੰਮਤੀ ਮਜੀਠਾ-2 ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ਖਿਦੋਵਾਲੀ ਨੇ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਦੇ ਜੀਵਨ ਦਾ ਕੇਂਦਰ ਹਨ ਅਤੇ ਉਨ੍ਹਾਂ ਦੀ ਬੇਅਦਬੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ | ਪੰਜਾਬ ਸਰਕਾਰ ਵਲੋਂ ਲਿਆਂਦਾ ਗਿਆ ਇਹ ਸੋਧ ਬਿੱਲ ਸਿੱਖ ਭਾਵਨਾਵਾਂ ਦੀ ਕਦਰ ਕਰਦਾ ਹੋਇਆ ਇਕ ਮਜ਼ਬੂਤ ਸੰਦੇਸ਼ ਦਿੰਦਾ ਹੈ ਕਿ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਹ ਫੈਸਲਾ ਨਾ ਸਿਰਫ਼ ਪੰਜਾਬ, ਸਗੋਂ ਦੇਸ਼-ਵਿਦੇਸ਼ ਵਿਚ ਵੱਸਦੀ ਸਮੂਹ ਸਿੱਖ ਸੰਗਤ ਲਈ ਵਿਸ਼ਵਾਸ ਦਾ ਕਾਰਨ ਬਣਿਆ ਹੈ | ਉਕਤ ਆਗੂਆਂ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਅਤੇ ਪੰਜਾਬ ਸਰਕਾਰ ਨੇ ਇਹ ਕਦਮ ਚੁੱਕ ਕੇ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਇਸ ਕਾਨੂੰਨ ਨਾਲ ਅਜਿਹੀਆਂ ਦੁਖਦਾਈ ਘਟਨਾਵਾਂ 'ਤੇ ਰੋਕ ਲੱਗੇਗੀ ਅਤੇ ਲੋਕਾਂ ਵਿਚ ਕਾਨੂੰਨ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ | ਕਿਉਂਕਿ ਧਾਰਮਿਕ ਅਸਥਾਨਾਂ ਦੀ ਮਰਯਾਦਾ ਅਤੇ ਪਵਿੱਤਰਤਾ ਬਣਾਈ ਰੱਖਣ ਲਈ ਇਸ ਤਰ੍ਹਾਂ ਦੇ ਕਦਮ ਸਮੇਂ ਦੀ ਲੋੜ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਬਲਾਕ ਰਮਦਾਸ ਦੇ ਚੇਅਰਮੈਨ ਪਿ੍ਥਵੀਪਾਲ ਸਿੰਘ ਵਾਹਲਾ ਤੇ ਵਾਈਸ ਚੇਅਰਮੈਨ ਕੁਲਵਿੰਦਰ ਕੌਰ ਦੀ ਤਾਜਪੋਸ... ਅਗਲੀ ਖ਼ਬਰ ਸਰਕਾਰੀ ਸਕੂਲਾਂ ਦੇ ਐੱਸ.ਐੱਲ.ਏ. ਕਰਮਚਾਰੀ ਸਾਲ 2011 ਤੋਂ ਆਪਣੀ ਟੁੱਟੀ ਹੋਈ ਪੇ ਪੈਰਿਟੀ ਬਹਾਲ ਹੋਣ ਦਾ ਕਰ ਰਹੇ ਹਨ ਬੇਸ...
Ad Position 24