03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪਾਰਕਿੰਗ ਦੇ ਪੁਖਤਾ ਪ੍ਰਬੰਧ ਨਾ ਹੋਣ 'ਤੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸੰਗਤਾਂ ਨੂੰ ਆ ਰਹੀਆਂ ਹਨ ਭਾਰੀ ਮੁਸ਼ਕਿਲਾਂ-ਮੋਹਣ ਸਿੰਘ ਕੰਗ ਕਿਹਾ, ਜਲਦ ਹੀ ਸੰਗਤਾਂ ਦੀ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ

Ad Position 21
No active advertisement
ਅਜੀਤ ਡੈਸਕ 24-04-2026
ਬਾਬਾ ਬਕਾਲਾ ਸਾਹਿਬ, 23 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਮੇਨ ਬਾਜ਼ਾਰ ਵਿਚ ਆਵਾਜਾਈ ਦੀ ਸਮੱਸਿਆ ਨੂੰ ਲੈ ਕੇ ਅੱਜ ਇੱਥੇ ਮੋਹਣ ਸਿੰਘ ਕੰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ, ਬਾਬਾ ਬਕਾਲਾ ਸਾਹਿਬ ਨੇ ਦੋਸ਼ ਲਾਇਆ ਹੈ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਨੂੰ ਆਉਣ ਵਾਲੇ ਸ਼ਰਧਾਲੂਆਂ ਲਈ ਪਾਰਕਿੰਗ ਦਾ ਕੋਈ ਪੁਖਤਾ ਪ੍ਰਬੰਧ ਨਾ ਹੋਣ ਕਾਰਨ, ਸੰਗਤਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਲੋਕ ਸੜਕ ਉਪਰ ਹੀ ਵਾਹਨ ਲਾ ਕੇ ਗੁਰੂ ਘਰ ਜਾਂਦੇ ਹਨ, ਜਿਸ ਨਾਲ ਆਵਾਜਾਈ ਵਿਚ ਭਾਰੀ ਵਿਘਨ ਪੈਂਦਾ ਹੈ | ਉਨ੍ਹਾਂ ਕਿਹਾ ਕਿ ਅਫਸੋਸ ਨਾਲ ਕਹਿਣਾ ਪੈਂਦਾ ਹੈ ਕਿ ਨਾ ਤਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ, ਅਤੇ ਨਾ ਹੀ ਪ੍ਰਸ਼ਾਸਨ ਵਲੋਂ ਇੱਥੇ ਪਾਰਕਿੰਗ ਦਾ ਕੋਈ ਵਿਸ਼ੇਸ਼ ਪੁਖਤਾ ਪ੍ਰਬੰਧ ਹੈ, ਉਨ੍ਹਾਂ ਕਿਹਾ ਕਿ ਕਾਰ ਸੇਵਾ ਵਾਲੇ ਬਾਬਿਆਂ ਵਲੋਂ ਪਾਰਕਿੰਗ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਪਰ ਇਹ ਕੰਮ ਵੀ ਬਹੁਤ ਹੌਲੀ ਗਤੀ ਨਾਲ ਚੱਲ ਰਿਹਾ ਹੈ | ਇਸ ਤੋਂ ਇਲਾਵਾ ਨਗਰ ਪੰਚਾਇਤ ਵਲੋਂ ਚੰਗੀ ਭਲੀ ਲੱਗੀ ਟਾਇਲ ਪੁੱਟ ਕੇ ਬਾਜ਼ਾਰ ਦਾ ਬੁਰਾ ਹਾਲ ਕਰ ਦਿੱਤਾ ਗਿਆ ਹੈ, ਜਿਸ ਨਾਲ ਦੁਕਾਨਦਾਰਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੋਹਣ ਸਿੰਘ ਕੰਗ ਨੇ ਕਿਹਾ ਕਿ ਪਾਰਕਿੰਗ ਦੇ ਪੁਖਤਾ ਪ੍ਰਬੰਧਾਂ ਲਈ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਇਕ ਦਸਤਖ਼ਤੀ ਮੁਹਿੰਮ ਚਲਾਈ ਜਾਵੇਗੀ ਅਤੇ ਇਸ ਸੰਬੰਧੀ ਪ੍ਰਧਾਨ ਸ਼੍ਰੋਮਣੀ ਕਮੇਟੀ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਲਕਾ ਮੈਂਬਰ ਸ਼੍ਰੋਮਣੀ ਕਮੇਟੀ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ, ਸਿੱਖ ਸੰਪਰਦਾਵਾਂ, ਡਿਪਟੀ ਕਮਿਸ਼ਨਰ ਅਤੇ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਤਾਂ ਜੋ ਪਾਰਕਿੰਗ ਦੇ ਪੁਖਤਾ ਪ੍ਰਬੰਧ ਹੋ ਸਕਣ ਅਤੇ ਸੰਗਤਾਂ ਦਰਸ਼ਨਾਂ ਲਈ ਕੋਈ ਮੁਸ਼ਕਲ ਨਾ ਆ ਸਕੇ |
Ad Position 22
No active advertisement
ਪਿਛਲੀ ਖ਼ਬਰ ਜਥੇ: ਜਲਾਲ ਉਸਮਾ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਨਾਂਅ ਵਰਤਣ ਵਾਲਿਆਂ ਨੂੰ ਤਾੜਣਾ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਬਲਾਕ ਰਮਦਾਸ ਦੇ ਚੇਅਰਮੈਨ ਪਿ੍ਥਵੀਪਾਲ ਸਿੰਘ ਵਾਹਲਾ ਤੇ ਵਾਈਸ ਚੇਅਰਮੈਨ ਕੁਲਵਿੰਦਰ ਕੌਰ ਦੀ ਤਾਜਪੋਸ...
Ad Position 24