09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪਿੰਡ ਦਾਊਦ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ 11 ਮੈਂਬਰੀ ਕਮੇਟੀ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 25-04-2026
ਬਾਬਾ ਬਕਾਲਾ ਸਾਹਿਬ, 24 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਦਾਊਦ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਸਰਪੰਚ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਕਿ ਅੱਜ ਪੰਜਾਬ 'ਚ ਮੁੜ ਤੋਂ ਵੱਡੇ ਬਦਲਾਅ ਦੀ ਲੋੜ ਹੈ ਅਤੇ ਲੋਕ ਚਾਹੁੰਦੇ ਹਨ ਕਿ ਰਿਵਾਇਤੀ ਪਾਰਟੀਆਂ ਵਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਅਤੇ ਹੁਣ ਆਪ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਮੁਕਤੀ ਪਾਈ ਜਾਵੇ, ਇਸ ਲਈ 2027 ਵਿਚ ਲੋਕ ਪੰਜਾਬ ਵਿਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੂੰ ਜਿਤਾਉਣ ਦੇ ਰੌਂਅ ਵਿਚ ਹਨ | ਇਸ ਦੌਰਾਨ ਹੀ ਪਿੰਡ ਦਾਊਦ ਵਿਖੇ ਪਾਰਟੀ ਪੱਧਰ 'ਤੇ ਵਿਸਥਾਰ ਕਰਦਿਆਂ ਅਤੇ ਪਿੰਡ ਪਿੰਡ ਕਮੇਟੀਆਂ ਦੇ ਗਠਿਤ ਕਰਨ ਲਈ ਪ੍ਰੋਗਰਾਮ ਤਹਿਤ ਅੱਜ ਪਿੰਡ ਦਾਊਦ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਨਵ ਨਿਯੁਕਤ ਕਮੇਟੀ ਨੂੰ ਹਲਕਾ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ, ਚਾਚਾ ਪ੍ਰਗਟ ਸਿੰਘ ਜੱਲੂਪੁਰ ਖੈੜਾ, ਦਫ਼ਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿੰਡ, ਬਾਬਾ ਹਰਜੀਤ ਸਿੰਘ ਅੱਲੋਵਾਲ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਜੁਗਰਾਜ ਸਿੰਘ ਧੂਲਕਾ ਅਤੇ ਸਾ: ਸਰਪੰਚ ਭੁਪਿੰਦਰ ਸਿੰਘ ਦਾਊਦ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਸੈਂਸਰਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਅੰਮਿ੍ਤਸਰ-ਕਟੜਾ ਵੰਦੇ ਭਾਰਤ ਐਕਸਪੈ੍ਰੱਸ ਦਾ ਸੰਚਾਲਨ ਠੱਪ ਹੋਣ ਨਾਲ ਯਾਤਰੀਆਂ 'ਚ ਨਿਰਾਸ਼ਾ <br/>
Ad Position 24