09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਸੈਂਸਰਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-04-2026
ਜਗਦੇਵ ਕਲਾਂ, 24 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਚੀਫ ਖਾਲਸਾ ਦੀਵਾਨ ਦੇ ਪ੍ਰਬੰਧਾਂ ਹੇਠ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਵਿਖੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਨੇਹਾ ਕਨੋਤਰਾ ਦੀ ਅਗਵਾਈ ਹੇਠ ਵਿਸ਼ਵ ਧਰਤੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿੱਚ ਛੋਟੇ-ਛੋਟੇ ਬੱਚਿਆਂ ਨੇ ਧਰਤੀ ਨੂੰ ਹਰਿਆ ਭਰਿਆ ਰੱਖਣ ਲਈ ਸੰਦੇਸ਼ ਦਿੰਦੇ ਹੋਏ ਸਲੋਗਣ ਅਤੇ ਚਾਰਟ ਬਣਾਏ | ਜਿਸ ਵਿਚ ਬੱਚਿਆਂ ਨੇ ਧਰਤੀ ਦੀ ਸੁੰਦਰਤਾ ਨੂੰ ਬਣਾਈ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਕਿਹਾ ਗਿਆ ਅਤੇ ਧਰਤੀ ਨੂੰ ਸਾਫ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਬੱਚਿਆਂ ਵਲੋਂ ਸਕੂਲ ਕੰਪਲੈਕਸ ਵਿੱਚ ਪੌਦੇ ਵੀ ਲਗਾਏ ਗਏ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ, ਕੁਲਦੀਪ ਸਿੰਘ ਗਿੱਲ ਮਜੀਠੀਆ, ਜਸਬੀਰ ਸਿੰਘ ਅਤੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਨੇਹਾ ਕਨੋਤਰਾ ਨੇ ਧਰਤੀ ਤੇ ਵੱਧ ਰਹੀ ਤਪਸ ਤੋਂ ਬਚਣ ਲਈ ਧਰਤੀ ਨੂੰ ਹਰਿਆ ਭਰਿਆ ਅਤੇ ਸਾਫ ਸੁਥਰਾ ਰੱਖਣ ਦਾ ਸੰਦੇਸ਼ ਦਿੰਦੇ ਹੋਏ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਕੈਂਪ ਲਗਾਉਣ ਨਾਲ ਲੋੜਵੰਦ ਲੋਕਾਂ ਨੂੰ ਬਹੁਤ ਫਾਇਦਾ ਮਿਲਦਾ-ਵਿਧਾਇਕ ਟੌਂਗ <br/> ਅਗਲੀ ਖ਼ਬਰ ਪਿੰਡ ਦਾਊਦ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ 11 ਮੈਂਬਰੀ ਕਮੇਟੀ ਦਾ ਗਠਨ <br/>
Ad Position 24