09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪ੍ਰੀਖਿਆਵਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 25-04-2026
ਜਗਦੇਵ ਕਲਾਂ, 24 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਪੰਜਾਬੀ ਦੇ ਸਿਰਮੌਰ ਕਵੀ ਹਾਸ਼ਮ ਸ਼ਾਹ ਦੀ ਯਾਦ 'ਚ ਸਥਾਪਤ ਹਾਸ਼ਮ ਸ਼ਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਵਿਖੇ ਅੱਠਵੀਂ ਦੀ ਸਲਾਨਾ ਪ੍ਰੀਖਿਆਵਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸੰਖੇਪ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਯਸ਼ਮੀਤ ਕੌਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਅਤੇ ਸਾਰੇ ਹੀ ਵਿਦਿਆਰਥੀ ਚੰਗੇ ਅੰਕਲ ਲੈ ਕੇ ਪਾਸ ਹੋਏ | ਜਿਨ੍ਹਾਂ ਵਿਚ ਅਸ਼ਮੀਤ ਕੌਰ ਨੇ 93 ਫੀਸਦੀ, ਪਵਨਦੀਪ ਕੌਰ ਨੇ 92. 6 ਫੀਸਦੀ, ਕਮਲਪ੍ਰੀਤ ਕੌਰ ਨੇ 92.3 ਫੀਸਦੀ, ਸਮਰੀਨ ਕੌਰ ਨੇ 92.1 ਫੀਸਦੀ ਅਤੇ ਪਲਕਪ੍ਰੀਤ ਕੌਰ ਨੇ 92 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਯਸ਼ਮੀਤ ਕੌਰ ਨੇ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਮੈਡਲ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਚੱਕ ਡੋਗਰਾਂ ਦੇ ਕਿਸਾਨ ਕਾਬਲ ਸਿੰਘ ਨੂੰ 2 ਲੱਖ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਟ <br/> ਅਗਲੀ ਖ਼ਬਰ ਕੈਂਪ ਲਗਾਉਣ ਨਾਲ ਲੋੜਵੰਦ ਲੋਕਾਂ ਨੂੰ ਬਹੁਤ ਫਾਇਦਾ ਮਿਲਦਾ-ਵਿਧਾਇਕ ਟੌਂਗ <br/>
Ad Position 24