ਅਜਨਾਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਦਿਨੀਂ ਸਰਹੱਦੀ ਪਿੰਡ ਚੱਕ ਡੋਗਰਾਂ ਵਿਖੇ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਇੱਕ ਕਿਸਾਨ ਦੀਆਂ 5 ਕੀਮਤੀ ਤੇ ਚੰਗੀ ਨਸਲ ਦੀਆਂ ਮੱਝਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪਰਿਵਾਰ ਨਾਲ ਦੁੱਖ ਦਾ ਇਜਹਾਰ ਕਰਨ ਪਹੁੰਚੇ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੀੜਤ ਪਰਿਵਾਰ ਨੂੰ ਸਰਕਾਰ ਦੀ ਤਰਫੋਂ ਮਾਲੀ ਮਦਦ ਦਾ ਭਰੋਸਾ ਦਿੱਤਾ ਸੀ 9 ਉਸ ਦਿਨ ਪੀੜਤ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਕਿਸਾਨ ਕਾਬਲ ਸਿੰਘ ਪਿੰਡ ਚੱਕ ਡੋਗਰਾਂ ਦੇ ਘਰ ਪਹੁੰਚ ਕੇ ਉਹਨਾਂ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ ਗਿਆ 9 ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਾਸੀਆਂ ਦੇ ਹਰ ਦੁੱਖ ਸੁੱਖ ਵਿੱਚ ਉਹਨਾਂ ਨਾਲ ਖੜੀ ਹੈ ਅਤੇ ਹਰ ਮੁਸ਼ਕਲ ਵੇਲੇ ਉਨ੍ਹਾਂ ਦੀ ਮਦਦ ਲਈ ਵਚਨਬੱਧ ਹੈ | ਇਸ ਮੌਕੇ ਬਲਾਕ ਪ੍ਰਧਾਨ ਰਘੂਬੀਰ ਸਿੰਘ ਰਘੂ ਸਾਰੰਗਦੇਵ, ਸਰਪੰਚ ਰਾਜਵਿੰਦਰ ਸਿੰਘ ਰਾਜੂ ਫੱਤੇਵਾਲ, ਸਰਪੰਚ ਪਰਮਜੀਤ ਸਿੰਘ, ਸਰਪੰਚ ਜਗਰੂਪ ਸਿੰਘ, ਅਜੀਤ ਸ਼ਾਹ ਵੰਝਾਂਵਾਲਾ ਅਤੇ ਲਵਪ੍ਰੀਤ ਕੌਰ ਚੱਕ ਡੋਗਰਾਂ ਆਦਿ ਹਾਜਰ ਸਨ |