08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸੱਚਰ ਵਲੋਂ ਮਜੀਠਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਾਥੀਆਂ ਨਾਲ ਮੀਟਿੰਗ, ਜਿੱਤਣ ਵਾਲੇ ਉਮੀਦਵਾਰਾਂ ਨੂੰ ਹੀ ਲੜਾਵਾਂਗੇ ਚੋਣ <br/>

Ad Position 21
No active advertisement
ਅਜੀਤ ਡੈਸਕ 25-04-2026
ਮਜੀਠਾ, 24 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਵਲੋਂ ਜਲਦ ਕਰਵਾਈਆਂ ਜਾ ਰਹੀਆਂ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸੰਬੰਧੀ ਹਲਕਾ ਮਜੀਠਾ ਦੀ ਨਗਰ ਕੌਂਸਲ ਸਬੰਧੀ ਮੀਟਿੰਗ ਅੱਜ ਹਲਕਾ ਇੰਚਾਰਜ ਸ੍ਰ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਵਿਚ ਹਰਮਨ ਸਿੰਘ ਗਿੱਲ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਵਦੀਪ ਸਿੰਘ ਸੋਨਾ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ, ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਤੇ ਸਰਕਾਰ ਆਪਣੀ ਹਾਰ ਨੂੰ ਵੇਖਦਿਆਂ ਹੋਇਆਂ ਸਾਰੀਆਂ ਵਾਰਡਾਂ ਨੂੰ ਆਪਣੀ ਮਨਮਰਜ਼ੀ ਅਨੁਸਾਰ ਰਿਜ਼ਰਵ ਤੇ ਜਨਰਲ ਕਰਵਾ ਰਹੀ ਹੈ ਤਾਂ ਜੋ ਇਨ੍ਹਾਂ ਦੀ ਪਾਰਟੀ ਨੂੰ ਫਾਇਦਾ ਮਿਲ ਸਕੇ | ਸੱਚਰ ਨੇ ਕਿਹਾ ਕਿ ਜਿਨ੍ਹਾਂ ਵਾਰਡਾਂ ਵਿਚ ਜਨਰਲ ਪਰਿਵਾਰਾਂ ਦੀ ਗਿਣਤੀ ਜ਼ਿਆਦਾ ਹੈ ਉਨ੍ਹਾਂ ਨੂੰ ਐੱਸ.ਸੀ ਭਾਈਚਾਰੇ ਲਈ ਤੇ ਜਿਨ੍ਹਾਂ ਵਾਰਡਾਂ ਵਿਚ ਐੱਸ. ਸੀ. ਭਾਈਚਾਰਾ ਜ਼ਿਆਦਾ ਹੈ ਉਨ੍ਹਾਂ ਨੂੰ ਜਨਰਲ ਕੀਤਾ ਗਿਆ ਤਾਂ ਜੋ ਸੱਤਾਧਾਰੀ ਪਾਰਟੀ ਨੂੰ ਫਾਇਦਾ ਮਿਲ ਸਕੇ ਪਰ ਮਜੀਠੇ ਦੇ ਸੂਝਵਾਨ ਲੋਕ ਇਨ੍ਹਾਂ ਕੋਲੋਂ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ ਦਾ ਹਿਸਾਬ ਕਿਤਾਬ ਜਰੂਰ ਪੁੱਛਣਗੇ | ਸੱਚਰ ਨੇ ਕਿਹਾ ਕਿ ਮਜੀਠਾ ਹਲਕੇ ਦੇ ਲੋਕ ਹਮੇਸ਼ਾ ਸ਼ਾਂਤੀ ਪਸੰਦ ਰਹੇ ਹਨ ਤੇ ਡਰਾ ਧਮਕਾ ਕੇ ਵੋਟ ਲੈਣ ਵਾਲਿਆਂ ਨੂੰ ਵੋਟਿੰਗ ਵਾਲੇ ਦਿਨ ਆਪਣੀ ਮਰਜ਼ੀ ਨਾਲ ਬਟਨ ਦਬਾ ਕੇ ਦੱਸ ਦੇਂਦੇ ਹਨ , ਨਵਦੀਪ ਸਿੰਘ ਸੋਨਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਚੋਣਾਂ ਲੜਨ ਲਈ ਤਿਆਰ ਹੈ | ਇਸ ਮੌਕੇ ਨਵਦੀਪ ਸਿੰਘ ਸੋਨਾ ਕੌਂਸਲਰ ਤੇ ਬਲਾਕ ਪ੍ਰਧਾਨ ਮਜੀਠਾ ਸ਼ਹਿਰੀ ਕਾਂਗਰਸ, ਬਲਾਕ ਪ੍ਰਧਾਨ ਨਵਤੇਜਪਾਲ ਸਿੰਘ, ਸੁਖਵਿੰਦਰ ਸਿੰਘ ਆਕੜ, ਜਗਦੀਸ਼ ਸਿੰਘ ਦੀਸ਼ਾ,ਗੁਰਪਾਲ ਸਿੰਘ ਸੇਠ, ਮਨੋਹਰ ਗਾਲੋਵਾਲੀ, ਵਿਜੇ ਕੁਮਾਰ, ਲਾਡੀ ਮਜੀਠਾ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ, ਮਾਹਨ ਸਿੰਘ, ਰਾਜੂ ਜਲਾਲਪੁਰ,ਸੁਲੱਖਣ ਸਿੰਘ ਕੱਥੂਨੰਗਲ, ਦਵਿੰਦਰ ਸਿੰਘ ਭੁੱਲਰ , ਬੱਬੂ ਮਜੀਠਾ ਤੇ ਹੋਰ ਵੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਅਹਿਮ ਕਾਨਫਰੰਸ <br/> ਅਗਲੀ ਖ਼ਬਰ ਯੂ. ਕੇ. ਤੋਂ ਆਈ ਔਰਤ ਨੂੰ ਇਨਸਾਫ ਨਾ ਮਿਲਣ 'ਤੇ ਥਾਣੇ ਦਾ ਘਿਰਾਓ <br/>
Ad Position 24