08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਗਲਤ ਤਰੀਕੇ ਨਾਲ ਵੋਟਾਂ ਬਣਾਉਣ ਵਾਲੇ ਅਧਿਕਾਰੀ ਬਖਸ਼ੇ ਨਹੀਂ ਜਾਣਗੇ-ਬੋਨੀ ਅਜਨਾਲਾ <br/>

Ad Position 21
No active advertisement
ਅਜੀਤ ਡੈਸਕ 25-04-2026
ਅਜਨਾਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬਾ ਪ੍ਰਧਾਨ, ਜ਼ਿਲ੍ਹਾ ਅੰਮਿ੍ਤਸਰ ਦਿਹਾਤੀ-1 ਦੇ ਪ੍ਰਧਾਨ ਤੇ ਹਲਕਾ ਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਅਜਨਾਲਾ ਸਥਿਤ ਭਾਜਪਾ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਧਿਰ ਦੇ ਦਬਾਅ ਹੇਠ ਕਥਿਤ ਤੌਰ 'ਤੇ ਪ੍ਰਸਾਸ਼ਨਿਕ ਅਧਿਕਾਰੀਆਂ ਵਲੋਂ ਗਲਤ ਤਰੀਕੇ ਨਾਲ ਵੋਟਾਂ ਬਣਾਉਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਸੰਬੰਧਤ ਬੀ.ਐਲ.ਓਜ਼ ਤੇ ਅਧਿਕਾਰੀ ਸਹੀ ਤਰੀਕੇ ਨਾਲ ਕੰਮ ਕਰਨ ਨਹੀਂ ਤਾਂ ਕੋਈ ਵੀ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਨੂੰ ਆਪਣੀ ਹਾਰ ਨਜ਼ਰ ਆਉਂਦੀ ਵੇਖ ਕੇ ਗਲਤ ਹੱਥਕੰਢੇ ਵਰਤੇ ਜਾ ਰਹੇ ਹਨ ਅਤੇ ਕਈ ਬੀ.ਐਲ. ਓਜ਼ ਕੋਲੋ ਗਲਤ ਤਰੀਕੇ ਨਾਲ ਵੋਟਾਂ ਬਣਾਈਆਂ ਜਾ ਰਹੀਆਂ ਹਨ | ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਸੱਤਾਧਾਰੀ ਧਿਰ ਵਲੋਂ ਹਰ ਵਾਰਡ ਵਿਚ ਵੱਡੇ ਪੱਧਰ ਤੇ ਧਾਂਦਲੀਆਂ ਕਰਦੇ ਹੋਏ ਗਲਤ ਵੋਟਾਂ ਬਣਾਈਆਂ ਜਾ ਰਹੀਆਂ ਹਨ ਜੋ ਕਿ ਨਹੀਂ ਬਣਨ ਦਿੱਤੀਆਂ ਜਾਣਗੀਆਂ | ਇਸ ਮੌਕੇ ਜ਼ਿਲ੍ਹਾ ਆਗੂ ਪ੍ਰਦੀਪ ਕੁਮਾਰ ਬੰਟਾ, ਸਾਬਕਾ ਕੌਂਸਲਰ ਵਿਕਰਮ ਬੇਦੀ, ਦੀਪੂ ਅਰੋੜਾ, ਜ਼ਿਲ੍ਹਾ ਮੀਡੀਆ ਇੰਚਾਰਜ ਧਰਮਿੰਦਰ ਸਿੰਘ ਪਿ੍ੰਸ, ਗੁਰਿੰਦਰਬੀਰ ਸਿੰਘ ਗਿੰਦੂ ਬੱਲ, ਡਾ: ਦੀਪਕ ਸਰਪਾਲ, ਬੰਟੀ ਸ਼ਾਹ ਅਜਨਾਲਾ, ਸ਼ਮਸ਼ੇਰ ਸਿੰਘ ਸ਼ੇਰਾ, ਸਤੀਸ਼ ਗਾਂਧੀ, ਪਿ੍ੰਸ ਅਜਨਾਲਾ, ਰਾਕੇਸ਼ ਬੇਦੀ, ਸੌਰਵ ਸਰੀਨ ਅਤੇ ਪਿ੍ੰਸ ਅਜਨਾਲਾ

Ad Position 22
No active advertisement
ਪਿਛਲੀ ਖ਼ਬਰ ਹਲਕਾ ਮਜੀਠਾ ਵਿਚ 'ਆਪ' ਦਾ ਦਿਨ-ਬ-ਦਿਨ ਵਧ ਰਿਹਾ ਗ੍ਰਾਫ਼-ਗਿੱਲ <br/> ਅਗਲੀ ਖ਼ਬਰ ਮੌਜੂਦਾ ਸਰਕਾਰ ਸਰਵ ਆਂਗਣਵਾੜੀ ਵਰਕਰ ਯੂਨੀਅਨ ਦੀਆਂ ਮੰਗਾਂ ਤੋਂ ਭੱਜ ਰਹੀ : ਛੀਨਾ <br/>
Ad Position 24