08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਹਲਕਾ ਮਜੀਠਾ ਵਿਚ 'ਆਪ' ਦਾ ਦਿਨ-ਬ-ਦਿਨ ਵਧ ਰਿਹਾ ਗ੍ਰਾਫ਼-ਗਿੱਲ <br/>

Ad Position 21
No active advertisement
ਅਜੀਤ ਡੈਸਕ 25-04-2026
ਟਾਹਲੀ ਸਾਹਿਬ, 24 ਅਪ੍ਰੈਲ (ਵਿਨੋਦ ਭੀਲੋਵਾਲ )-ਹਲਕਾ ਮਜੀਠਾ ਵਿਚ ਆਮ ਆਦਮੀ ਪਾਰਟੀ ਦਾ ਗ੍ਰਾਫ਼ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ ਕਿਉਂਕਿ ਪਰਿਵਾਰਾਂ ਦੇ ਪਰਿਵਾਰ 'ਆਪ' ਪਾਰਟੀ ਵਿਚ ਪਿਛਲੇ ਦਿਨਾਂ ਤੋਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿਕੇ 'ਆਪ ਪਾਰਟੀ' ਵਿਚ ਸ਼ਮੂਲੀਅਤ ਕਰਕੇ ਸ਼ਾਮਲ ਹੋਣ ਦਾ ਐਲਾਨ ਕਰ ਰਹੇ ਹਨ | ਜਿਸ ਨਾਲ ਹਲਕਾ ਮਜੀਠਾ 'ਚ 'ਆਪ' ਦਾ ਦਿਨ-ਬ-ਦਿਨ ਵਧ ਰਿਹਾ ਗ੍ਰਾਫ਼ ਵੱਧਦਾ ਜਾ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਮਜੀਠਾ 'ਆਪ' ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਸੰਮਤੀ ਮਜੀਠਾ-2 ਦੇ ਵਾਈਸ ਚੇਅਰਮੈਨ ਸਿੰਕਦਰ ਸਿੰਘ ਖਿਦੋਵਾਲੀ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਪੰਜਾਬ ਦੀਆਂ ਦੁੂਸਰੀਆ ਪਾਰਟੀਆਂ ਬਾਰੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਆਪਣੇ ਜਿੰਨੇ ਮਰਜੀ ਢੋਲ ਵਜਾ ਲਵੇ ਹੁਣ ਕੁਝ ਨਹੀਂ ਹੋਣ ਵਾਲਾ ਕਿਉਂਕਿ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਿੱਤਾਂ ਲਈ ਕਰ ਵਿਖਾਇਆ ਹੈ ਜਿਸ ਬਾਰੇ ਪੰਜਾਬ ਵਿਚ ਰਹਿ ਚੁੱਕੀਆਂ ਹੋਰ ਸਰਕਾਰਾਂ ਨਹੀਂ ਕਰ ਸਕੀਆਂ | ਉਨ੍ਹਾਂ ਕਿਹਾ ਕਿ 2027 ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣੇਗੀ ਅਤੇ ਲੋਕਾਂ ਦੇ ਹੱਕ ਵਿਚ ਇਸ ਤਰ੍ਹਾਂ ਡਟਿਆ ਜਾਵੇਗਾ | ਇਸ ਮੌਕੇ ਬਲਾਕ ਸੰਮਤੀ ਮਜੀਠਾ-2 ਦੇ ਵਾਈਸ ਚੇਅਰਮੈਨ ਸਿੰਕਦਰ ਸਿੰਘ ਖਿਦੋਵਾਲੀ, ਬਲਬੀਰ ਸਿੰਘ ਬੋਪਾਰਾਏ, ਸਤਬੀਰ ਸਿੰਘ ਪੰਨੂ, ਗੁਰਜੰਟ ਸਿੰਘ, ਲਵਪ੍ਰੀਤ ਸਿੰਘ, ਬਿਕਰਮ ਸਿੰਘ ਮੈਂਬਰ, ਬਿਕਰਮਜੀਤ ਸਿੰਘ ਮੈਂਬਰ, ਬਲਵਿੰਦਰ ਸਿੰਘ ਮੈਂਬਰ, ਸਾਬਕਾ ਮੈਂਬਰ ਸਵਿੰਦਰ ਸਿੰਘ, ਸੁੱਚਾ ਸਿੰਘ, ਗੁਰਵਿੰਦਰ ਸਿੰਘ, ਜਗਦੀਸ਼ ਸਿੰਘ ਸਰਪੰਚ, ਬਲਾਕਾ ਸਿੰਘ ਤੇ ਮਹਿਤਾਬ ਸਿੰਘ ਫੌਜੀ ਸਮੇਤ ਵੱਡੀ ਗਿਣਤੀ ਵਿਚ ਵਰਕਰ ਨਾਲ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਅਜਨਾਲਾ ਵਿਖੇ ਵਿਸ਼ਵ ਧਰਤੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਗਲਤ ਤਰੀਕੇ ਨਾਲ ਵੋਟਾਂ ਬਣਾਉਣ ਵਾਲੇ ਅਧਿਕਾਰੀ ਬਖਸ਼ੇ ਨਹੀਂ ਜਾਣਗੇ-ਬੋਨੀ ਅਜਨਾਲਾ <br/>
Ad Position 24