08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਬਾਬਾ ਜਸਵੰਤ ਸਿੰਘ ਕਾਰ ਸੇਵਾ ਵਾਲਿਆਂ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ <br/>

Ad Position 21
No active advertisement
ਅਜੀਤ ਡੈਸਕ 25-04-2026
ਬਾਬਾ ਬਕਾਲਾ ਸਾਹਿਬ, 24 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਦੇ ਪ੍ਰਧਾਨ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਨੇ ਬਾਬਾ ਜਸਵੰਤ ਸਿੰਘ ਕਾਰ ਸੇਵਾ ਵਾਲਿਆਂ (ਚੇਅਰਮੈਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਦਿਅਕ ਤੇ ਭਲਾਈ ਟਰੱਸਟ (ਰਜਿ:) ਚੰਡੀਗੜ੍ਹ ਪੰਜਾਬ) ਦੇ ਅਕਾਲ ਚਲਾਣੇ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਨਾਮ ਲੇਵਾ ਸੰਗਤਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ ਹੈ | ਬਾਬਾ ਜਸਵੰਤ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਜਸਵੰਤ ਸਿੰਘ ਦੀਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਜਗੀਰ ਸਿੰਘ ਭਲਾਈਪੁਰ, ਗੁਰਮੀਤ ਸਿੰਘ ਵਡਾਲਾ ਸਕੱਤਰ, ਅਮਰਜੀਤ ਸਿੰਘ ਸਰਾਂ ਖ਼ਜ਼ਾਨਚੀ, ਐਡਵੋਕੇਟ ਦਲਜੀਤ ਸਿੰਘ ਸ਼ੇਰਗਿੱਲ ਕਾਨੂੰਨੀ ਸਲਾਹਕਾਰ, ਜਗਤਾਰ ਸਿੰਘ ਡੇਹਰੀਵਾਲ, ਕੁਲਵੰਤ ਸਿੰਘ ਮੈਂਬਰ, ਚੈਂਚਲ ਸਿੰਘ ਬਾਬਾ ਬਕਾਲਾ, ਮਨੋਹਰ ਸਿੰਘ ਬਾਬਾ ਬਕਾਲਾ, ਜਸਪਾਲ ਸਿੰਘ ਟੋਨੀ ਸਰਪੰਚ ਆਦਿ ਹਾਜ਼ਰ ਸਨ | ਬਾਬਾ ਜਸਵੰਤ ਸਿੰਘ ਕਾਰ ਸੇਵਾ ਵਾਲਿਆਂ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 27 ਅਪ੍ਰੈਲ, ਸੋਮਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ 34 ਚੰਡੀਗੜ੍ਹ ਵਿਖੇ 12 ਤੋਂ 1 ਵਜੇ ਤੱਕ ਹੋਵੇਗੀ |


Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਘੋਨੇਵਾਹਲਾ ਵਿਖੇ ਅੱਖਾਂ ਦੇ ਕੈਂਪ ਦੌਰਾਨ 103 ਬਜ਼ੁਰਗਾਂ ਨੂੰ ਮੁਫਤ ਐਨਕਾਂ ਦਿੱਤੀਆਂ <br/> ਅਗਲੀ ਖ਼ਬਰ 'ਆਪ' ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾ ਅਖਬਾਰੀ ਬਿਆਨਬਾਜ਼ੀ ਤੱਕ ਸੀਮਤ ਰਹਿ ਗਈ-ਸੱਚਰ <br/>
Ad Position 24