ਅਜਨਾਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਅਜਨਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਇਕਬਾਲ ਸਿੰਘ ਚੇਤਨਪੁਰਾ ਅਤੇ ਜੋਗਿੰਦਰ ਮਸੀਹ ਦੀ ਸਾਂਝੀ ਅਗਵਾਈ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬਾ ਐਕਟਿੰਗ ਤੇ ਜ਼ਿਲ੍ਹਾ ਪ੍ਰਧਾਨ ਡਾ. ਮਹਿੰਦਰ ਸਿੰਘ ਸੋਹਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੀਟਿੰਗ ਦੌਰਾਨ ਜਿੱਥੇ ਆਰ.ਐੱਮ.ਪੀ. ਡਾਕਟਰਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਸੰਬੰਧੀ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਉੱਥੇ ਹੀ ਜਥੇਬੰਦੀ ਦੇ ਸੰਵਿਧਾਨ ਅਨੁਸਾਰ ਸਮੂਹ ਮੈਂਬਰਾਂ ਨੂੰ ਸਰਟੀਫਿਕੇਟ ਅਤੇ ਆਈ ਕਾਰਡ ਵੀ ਵੰਡੇ ਗਏ | ਇਸ ਮੌਕੇ ਡਾ. ਮਹਿੰਦਰ ਸਿੰਘ ਸੋਹਲ ਨੇ ਸਮੂਹ ਆਰ.ਐੱਮ.ਪੀ. ਡਾਕਟਰਾਂ ਨੂੰ ਸਾਫ ਸੁਥਰੀ ਪ੍ਰੈਕਟਿਸ ਅਤੇ ਨਸ਼ਿਆਂ ਨਾਲ ਸੰਬੰਧਿਤ ਕੋਈ ਵੀ ਵਸਤੂ ਨਾ ਵੇਚਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਡਾਕਟਰ ਨਸ਼ਿਆਂ ਨਾਲ ਸੰਬੰਧਿਤ ਵਸਤੂ ਵੇਚਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ | ਇਸ ਮੌਕੇ ਪਿ੍ਥੀਪਾਲ ਸਿੰਘ, ਜਸਵੰਤ ਸਿੰਘ, ਜੰਗ ਬਹਾਦਰ, ਨਿਖਲ ਮਸੀਹ, ਹੀਰਾ ਰਾਜਾਸਾਂਸੀ, ਗੁਰਭੇਜ ਸਿੰਘ ਬਾਠ, ਸ਼ਮਸ਼ਾਦ ਅਲੀ ਚੌਗਾਵਾਂ, ਲਖਬੀਰ ਸਿੰਘ ਅਦਲੀਵਾਲਾ, ਜਗਜੀਤ ਸਿੰਘ, ਮਨਜੀਤ ਸਿੰਘ, ਨਰੇਸ਼ ਕੁਮਾਰ, ਸੰਦੀਪ ਸਿੰਘ, ਪਿ੍ੰਸਦੀਪ ਸਿੰਘ, ਬਲਵੰਤ ਸਿੰਘ, ਪ੍ਰੀਤ ਸਿੰਘ, ਅਮਨਦੀਪ ਕੌਰ ਈਸਾਪੁਰ ਅਤੇ ਪਰਮਜੀਤ ਕੌਸ਼ਲ ਆਦਿ ਹਾਜ਼ਰ ਸਨ |