ਚੋਗਾਵਾਂ, 25 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਆਧੁਨਿਕ ਸਿੱਖਿਆ ਪ੍ਰਣਾਲੀ ਲਾਗੂ ਕਰਨ ਦੇ ਮੰਤਵ ਨਾਲ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕਾ ਰਾਜਾਸਾਂਸੀ ਦੇ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ 'ਤੇ ਵਿਕਾਸ ਕਰਵਾਏ ਜਾ ਰਹੇ ਹਨ | ਇਹ ਪ੍ਰਗਟਾਵਾ ਹਲਕਾ ਰਾਜਾਸਾਂਸੀ ਦੀ ਇੰਚਾਰਜ ਮੈਡਮ ਸੋਨੀਆ ਮਾਨ ਨੇ ਪਿੰਡ ਮੰਡਿਆਵਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਬਲਾਕ ਚੋਗਾਵਾਂ-1 ਵਿਖੇ 6 ਲੱਖ 50 ਹਜ਼ਾਰ ਦੀ ਲਾਗਤ ਨਾਲ ਬਣੇ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਇਹ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਲਈ ਸਿੱਖਣ ਦਾ ਨਿਵੇਕਲਾ ਮਾਹੌਲ ਪ੍ਰਦਾਨ ਕਰੇਗਾ | ਇਸ ਮੌਕੇ ਮੁੱਖ ਅਧਿਆਪਕ ਹਰਜਿੰਦਰ ਸਿੰਘ ਤੇ ਸਮੂਹ ਸਕੂਲ ਸਟਾਫ ਵਲੋਂ ਮੈਡਮ ਸੋਨੀਆ ਮਾਨ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰੇਸ਼ਮ ਵੜੈਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਨਿਹਾਲ ਸਿੰਘ, ਮਾ: ਮਨਦੀਪ ਸਿੰਘ, ਮੈਡਮ ਬਬਲਜੀਤ ਕੌਰ, ਸਰਪੰਚ ਜਰਨੈਲ ਸਿੰਘ, ਸਕੂਲ ਕਮੇਟੀ ਚੇਅਰਮੈਨ ਬੀਰ ਕੌਰ, ਬਲਜੀਤ ਸਿੰਘ ਸੈਦਪੁਰ, ਸਰਪੰਚ ਜਵਾਲਾ ਸਿੰਘ, ਸਰਪੰਚ ਗੁਰਲਾਲ ਸਿੰਘ, ਬਲਵਿੰਦਰ ਸਿੰਘ ਮੁਧ, ਸਰਪੰਚ ਹਰਵੀਰ ਸਿੰਘ ਆਦਿ ਹਾਜ਼ਰ ਸਨ |