13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਦੀਆਂ ਕੀਰਤਨ ਅਤੇ ਗਤਕਾ ਸਿਖਲਾਈ ਕਲਾਸਾਂ ਸ਼ੁਰੂ ਕਲਾਸਾਂ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਰਾਗੀ ਪਰੰਪਰਾ ਅਤੇ ਸ਼ਸਤਰ ਵਿੱਦਿਆ ਨਾਲ ਜੋੜਨਾ-ਭਾਈ ਅਜਨਾਲਾ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਅਜਨਾਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸਿੱਖ ਕੌਮ ਦੀ ਧਾਰਮਿਕ ਵਿਰਾਸਤ ਨੂੰ ਅੱਗੇ ਵਧਾਉਂਦੇ ਹੋਏ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਵਲੋਂ ਸ਼ਲਾਘਾਯੋਗ ਕਦਮ ਚੁੱਕਦਿਆਂ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖੀ ਰੀਤੀ-ਰਿਵਾਜਾਂ ਨਾਲ ਜੋੜਨ ਲਈ ਕੀਰਤਨ ਅਤੇ ਗਤਕਾ ਸਿਖਾਉਣ ਦੀਆਂ ਵਿਸ਼ੇਸ਼ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ | ਕਲਾਸਾਂ ਦੀ ਰਸਮੀ ਤੌਰ 'ਤੇ ਸ਼ੁਰੂਆਤ ਕਰਵਾਉਣ ਸਮੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਾਈ ਮਲਕੀਤ ਸਿੰਘ ਅਜਨਾਲਾ ਨੇ ਦੱਸਿਆ ਕਿ ਪਹਿਲਾਂ ਹੀ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਨੂੰ ਗੁਰਬਾਣੀ ਦੀ ਸੰਥਿਆ ਕਰਵਾਈ ਜਾ ਰਹੀ ਹੈ ਅਤੇ ਇਲਾਕੇ ਭਰ ਦੀਆਂ ਸਿੱਖ ਸੰਗਤਾਂ ਦੀ ਵੱਡੀ ਮੰਗ ਸੀ ਕਿ ਬੱਚਿਆਂ ਨੂੰ ਕੀਰਤਨ ਅਤੇ ਗਤਕਾ ਵੀ ਸਿਖਾਇਆ ਜਾਵੇ, ਜਿਸ ਤੋਂ ਬਾਅਦ ਪ੍ਰਬੰਧਕ ਕਮੇਟੀ ਵਲੋਂ ਇਹ ਕਲਾਸਾਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ | ਉਹਨਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਰਾਗੀ ਪਰੰਪਰਾ ਅਤੇ ਸ਼ਸਤਰ ਵਿਦਿਆ ਨਾਲ ਜੋੜਨਾ ਹੈ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਮਨਜੀਤ ਸਿੰਘ ਨਿੱਝਰ, ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਗੁਰਦੁਆਰਾ ਸ਼ਹੀਦਾਂ ਵਾਲਾ ਖੂਹ ਅਜਨਾਲਾ ਦੇ ਸਕੱਤਰ ਭਾਈ ਕਾਬਲ ਸਿੰਘ ਸ਼ਾਹਪੁਰ, ਮੀਤ ਪ੍ਰਧਾਨ ਕੁਲਦੀਪ ਸਿੰਘ ਨਿੱਝਰ, ਅਮਰੀਕ ਸਿੰਘ ਬਿਜਲੀ ਵਾਲੇ ਤੇ ਜੋਗਿੰਦਰ ਸਿੰਘ ਬਾਜਵਾ, ਸਕੱਤਰ ਕੇਵਲ ਸਿੰਘ ਬਾਠ, ਖਜਾਨਚੀ ਜਸਬੀਰ ਸਿੰਘ, ਬਲਵਿੰਦਰ ਸਿੰਘ, ਹਰਜੀਤ ਸਿੰਘ ਅਲੀਵਾਲ, ਹਰਭਜਨ ਸਿੰਘ, ਪਲਵਿੰਦਰ ਸਿੰਘ, ਗ੍ਰੰਥੀ ਬਾਬਾ ਗੁਰਜੀਤ ਸਿੰਘ, ਹਰਜੀਤ ਸਿੰਘ ਵਾਹਲਾ, ਕਥਾਵਾਚਕ ਗਿਆਨੀ ਗੁਰਮੁਖ ਸਿੰਘ, ਰਾਗੀ ਭਾਈ ਲਖਬੀਰ ਸਿੰਘ ਅਜਨਾਲਾ, ਗਤਕਾ ਉਸਤਾਦ ਕੁਲਵਿੰਦਰ ਸਿੰਘ, ਸਤਿੰਦਰਪਾਲ ਸਿੰਘ, ਹਰਪ੍ਰੀਤ ਸਿੰਘ ਪੀਤਾ ਅਤੇ ਸੇਵਾਦਾਰ ਅਮਨਜੀਤ ਸਿੰਘ ਫੁੱਲੇਚੱਕ ਤੇ ਭਗਵੰਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਤੋਂ ਵਾਇਆ ਚੇਤਨਪੁਰਾ ਸੜਕ ਇਕ ਸਾਲ ਬਾਅਦ ਹੀ ਕਣਕ ਦੇ ਦਾਣਿਆਂ ਵਾਂਗ ਖਿੱਲਰੀ • ਬੱਲ ਖੁਰਦ ਨੇੜੇ ਨਹਿਰ 'ਤੇ... ਅਗਲੀ ਖ਼ਬਰ 'ਆਪ' ਦੇ ਰਾਜ ਸਭਾ ਮੈਂਬਰਾਂ ਨੇ ਭਾਜਪਾ 'ਚ ਸ਼ਾਮਿਲ ਹੋ ਕੇ ਪੰਜਾਬ ਨਾਲ ਮਹਾਂ ਗਦਾਰੀ ਕੀਤੀ-ਕੁਲਦੀਪ ਸਿੰਘ ਧਾਲੀਵਾਲ ਕਿਹ...
Ad Position 24