ਮਜੀਠਾ, 25 ਅਪ੍ਰੈਲ (ਜਗਤਾਰ ਸਿੰਘ ਸਹਿਮੀ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਉੱਤੇ ਲੱਗੀ ਨੈਸ਼ਨਲ ਸਿਕਿਓਰਿਟੀ ਐਕਟ (ਐੱਨ.ਐੱਸ.ਏ.) ਦੀ ਮਿਆਦ ਖਤਮ ਹੋਣ ਦੇ ਬਾਵਜੂਦ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਈ ਨਾ ਹੋਣ ਤੇ ਰੋਸ ਪ੍ਰਗਟ ਕਰਦਿਆਂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਅਮਿ੍ਤਸਰ ਵਿਖੇ ਕੱਢੇ ਗਏ ਮੋਟਰਸਾਈਕਲ ਮਾਰਚ ਵਿੱਚ ਹਲਕਾ ਇੰਚਾਰਜ ਨਾਥਵਿੰਦਰ ਸਿੰਘ ਦੀ ਅਗਵਾਈ ਹੇਠ ਹਲਕਾ ਮਜੀਠਾ ਤੋ ਵੀ ਨੌਜਵਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ | ਪੱਤਰਕਾਰਾਂ ਨਾਲ ਗੱਲ ਕਰਦਿਆਂ ਨਾਥਵਿੰਦਰ ਸਿੰਘ ਨੇ ਮੰਗ ਕਰਦਿਆਂ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਨੂੰ ਤੁਰੰਤ ਰਿਹਾ ਕੀਤਾ ਜਾਵੇ ਤਾਂ ਜੋ ਉਹ ਆਪਣੀਆਂ ਸੰਸਦੀ ਜ਼ਿੰਮੇਵਾਰੀਆਂ ਨਿਭਾ ਸਕਣ | ਇਸ ਮਾਰਚ ਵਿੱਚ ਹਲਕਾ ਮਜੀਠਾ ਦੇ ਇੰਚਾਰਜ ਭਾਈ ਨਾਥਵਿੰਦਰ ਸਿੰਘ, ਜਨਰਲ ਸੈਕਟਰੀ ਭਾਈ ਬਲਜਿੰਦਰ ਸਿੰਘ, ਮੀਡੀਆ ਇੰਚਾਰਜ ਕਵਲਜੀਤ ਸਿੰਘ ਸੋਹੀ ਸਮੇਤ ਜਥੇਬੰਦੀ ਦੇ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਸਨ |