13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਸਕਾਊਟ ਐਂਡ ਗਾਈਡਜ਼ ਕੈਂਪ ਦੀ ਸਮਾਪਤੀ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਜੰਡਿਆਲਾ ਗੁਰੂ, 25 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਤਿੰਨ ਦਿਨਾਂ ਸਕਾਊਟ ਐਂਡ ਗਾਈਡਜ਼ ਕੈਂਪ ਦਾ ਸਮਾਪਤੀ ਸਮਾਰੋਹ ਬੜੇ ਹੀ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ ਅਤੇ ਇਸ ਮੌਕੇ ਵਿਦਿਆਰਥੀਆਂ ਨੇ ਗੀਤ-ਸੰਗੀਤ, ਨਾਟਕ, ਯੋਗਾ ਅਤੇ ਕੈਂਪਿੰਗ ਕਲਾ ਰਾਹੀਂ ਆਪਣੀਆਂ ਕਾਬਲੀਅਤਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਰਾਜਸਥਾਨ, ਗੁਜਰਾਤ, ਕੇਰਲਾ ਅਤੇ ਮਹਾਰਾਸ਼ਟਰ ਆਦਿ ਰਾਜਾਂ ਦੀ ਸੰਸਕਿ੍ਤੀ ਨੂੰ ਦਰਸਾਉਂਦੀਆਂ ਆਕਰਸ਼ਕ ਝਾਕੀਆਂ ਪੇਸ਼ ਕੀਤੀਆਂ ਗਈਆਂ | ਇਨ੍ਹਾਂ ਝਾਕੀਆਂ ਵਿੱਚ ਖਾਣ-ਪੀਣ ਦੀਆਂ ਵਸਤਾਂ, ਰਵਾਇਤੀ ਪਹਿਰਾਵੇ ਅਤੇ ਲੋਕ ਨਾਚ ਵਿਸ਼ੇਸ਼ ਤੌਰ 'ਤੇ ਦਰਸ਼ਕਾਂ ਦਾ ਕੇਂਦਰ ਬਣੇ ਰਹੇ | ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸੇਵਾ ਮੁਕਤ ਇੰਸਪੈਕਟਰ ਸ. ਪ੍ਰਭਦਿਆਲ ਸਿੰਘ ਕਾਹਲੋਂ ਪੁੱਜੇ | ਉਨ੍ਹਾਂ ਵੱਲੋਂ ਵਿਦਿਆਰਥੀਆਂ ਦੇ ਤਿਆਰ ਕੀਤੇ ਖਾਣੇ ਦਾ ਸਵਾਦ ਚੱਖਿਆ ਗਿਆ ਅਤੇ ਪਹਿਰਾਵਿਆਂ, ਕਲਾ ਅਤੇ ਨਾਚ ਦੇ ਆਧਾਰ 'ਤੇ ਵੱਖ-ਵੱਖ ਰਾਜਾਂ ਨੂੰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਦਾਨ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਪਲਵਿੰਦਰ ਪਾਲ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਵਰਕ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਨੇ ਉਮੀਦ ਜਤਾਈ ਕਿ ਵਿਦਿਆਰਥੀ ਇਸ ਤਿੰਨ ਦਿਨਾਂ ਕੈਂਪ ਤੋਂ ਪ੍ਰਾਪਤ ਸਿੱਖਿਆ ਨੂੰ ਆਪਣੇ ਜੀਵਨ ਵਿਚ ਲਾਗੂ ਕਰਨਗੇ | ਅੰਤ ਵਿੱਚ ਉਨ੍ਹਾਂ ਨੇ ਕੈਂਪ ਦੌਰਾਨ ਮਿਹਨਤ ਕਰਨ ਵਾਲੇ ਸ੍ਰੀ. ਮੰਗੇ ਰਾਮ ਚੌਹਾਨ, ਅਤੇ ਡੀ. ਪੀ. ਅਧਿਆਪਕ ਮੈਡਮ ਮਲਕੀਅਤ ਕੌਰ ਅਤੇ ਜੁਗਰਾਜ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਸ ਜਤਾਈ ਕਿ ਉਨ੍ਹਾਂ ਵੱਲੋਂ ਦਿੱਤੀ ਸਿੱਖਿਆ ਵਿਦਿਆਰਥੀਆਂ ਲਈ ਭਵਿੱਖ ਵਿਚ ਬਹੁਤ ਲਾਭਕਾਰੀ ਸਾਬਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਪ੍ਰਯਾਗਰਾਜ (ਉੱਤਰ ਪ੍ਰਦੇਸ਼) ਵਿਖੇ ਕੜਾਕੇ ਦੀ ਗਰਮੀ ਦੌਰਾਨ ਟੂਟੀ ਤੋਂ ਪਾਣੀ ਪੀਂਦਾ ਇਕ ਵਿਅਕਤੀ | <br/> ਅਗਲੀ ਖ਼ਬਰ ਬੇਅਦਬੀ ਮਸਲੇ 'ਤੇ ਸਰਕਾਰ ਨੇ ਕਿਸੇ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ-ਵਿਰਕ
Ad Position 24