ਬਾਬਾ ਬਕਾਲਾ ਸਾਹਿਬ, 26 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਹਜ਼ੂਰੀ ਰਾਗੀ ਸੇਵਾਵਾਂ ਨਿਭਾ ਰਹੇ ਭਾਈ ਸੁਖਜਿੰਦਰ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਮਰਹੂਮ ਪਿਤਾ ਕੁਲਵੰਤ ਸਿੰਘ ਪਟਵਾਰੀ ਦੀ ਯਾਦ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਪਰਿਵਾਰ ਦੀਆਂ ਧਾਰਮਿਕ ਸੇਵਾਵਾਂ ਬਦਲੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਰਾਗੀ ਭਾਈ ਸੁਖਜਿੰਦਰ ਸਿੰਘ ਪਰਿਵਾਰ ਦੀਆਂ ਗੁਰੂ ਘਰ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਗੁਰੂ ਘਰ ਤੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖ਼ਾਲਸਾ, ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ, ਗ੍ਰੰਥੀ ਭਾਈ ਰਛਪਾਲ ਸਿੰਘ, ਅਮਰਜੀਤ ਸਿੰਘ ਅਕਾਊਟੈਂਟ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਜਥੇਦਾਰ ਗੁਰਭੇਜ ਸਿੰਘ ਕੰਗ ਇੰਚਾਰਜ ਲੰਗਰ, ਜਥੇਦਾਰ ਹਰਭਿੰਦਰ ਸਿੰਘ ਧਾਰੋਵਾਲੀ, ਭਾਈ ਹਰਦੇਵ ਸਿੰਘ ਭੱਟੀਵਾਲ, ਹਰਪ੍ਰੀਤ ਸਿੰਘ ਆਨੰਦ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਸਿੰਘ ਭੁੱਲਰ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
ਸ਼੍ਰੋਮਣੀ ਕਮੇਟੀ ਵਲੋਂ ਰਾਗੀ ਭਾਈ ਸੁਖਜਿੰਦਰ ਸਿੰਘ ਪਰਿਵਾਰ ਦਾ ਸਨਮਾਨ <br/>
ਅਜੀਤ ਡੈਸਕ
27-04-2026