ਬਾਬਾ ਬਕਾਲਾ ਸਾਹਿਬ, 26 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਦਾਨੀ ਪਰਿਵਾਰ ਹਰਭਿੰਦਰ ਕੌਰ, ਗਗਨਦੀਪ ਸਿੰਘ, ਸਿਮਰਦੀਪ ਕੌਰ ਸੀ.ਏ. ਅਤੇ ਸ: ਜੋਰਾਵਰ ਸਿੰਘ ਪਰਿਵਾਰ ਨੇ ਪਰਿਵਾਰਕ ਮੈਂਬਰਾਂ ਸਮੇਤ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਵਿਖੇ ਸ਼ੁਕਰਾਨਾ ਕੀਤਾ ਅਤੇ ਗੁਰੂ ਕੇ ਲੰਗਰਾਂ ਵਿਖੇ ਸਾਰਾ ਦਿਨ ਵੱਡੀਆਂ ਸੇਵਾਵਾਂ ਨਿਭਾਈਆਂ | ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਦਾਨੀ ਪਰਿਵਾਰ ਦਾ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਦਾਨੀ ਪਰਿਵਾਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਸ ਤਪ ਅਸਥਾਨ ਤੋਂ ਹੀ ਉਸ ਨੂੰ ਸਾਰੀਆਂ ਬਖ਼ਸ਼ਿਸ਼ਾਂ ਪ੍ਰਾਪਤ ਹੋਈਆਂ ਹਨ ਅਤੇ ਉਹ ਅੱਜ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇੱਥੇ ਪਰਿਵਾਰ ਸਮੇਤ ਆਏ ਹਨ | ਇਸ ਮੌਕੇ ਹੈੱਡਗ੍ਰੰਥੀ ਗਿਆਨੀ ਹਰਦੇਵ ਸਿੰਘ, ਗ੍ਰੰਥੀ ਭਾਈ ਜਤਿੰਦਰ ਸਿੰਘ, ਅਮਰਜੀਤ ਸਿੰਘ ਅਕਾਊਟੈਂਟ, ਜਥੇਦਾਰ ਗੁਰਭੇਜ ਸਿੰਘ ਕੰਗ ਇੰਚਾਰਜ ਲੰਗਰ, ਜਥੇਦਾਰ ਹਰਭਿੰਦਰ ਸਿੰਘ ਧਾਰੋਵਾਲੀ, ਭਾਈ ਹਰਦੇਵ ਸਿੰਘ ਭੱਟੀਵਾਲ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਸਿੰਘ ਭੁੱਲਰ, ਹਰਪ੍ਰੀਤ ਸਿੰਘ ਆਨੰਦ ਅਤੇ ਹੋਰ ਸ਼ਖ਼ਸੀਅਤਾਂ ਇਸ ਮੌਕੇ ਹਾਜ਼ਰ ਸਨ |