ਅਜਨਾਲਾ, 26 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਸਾਬਕਾ ਕੌਂਸਲਰ ਦਲਬੀਰ ਸਿੰਘ ਘੁੱਲੀ ਦੇ ਉੱਦਮ ਨਾਲ ਵਾਰਡ ਨੰਬਰ 1 ਨਾਲ ਸੰਬੰਧਿਤ ਕਾਂਗਰਸੀ ਆਗੂ ਰਾਜ ਕੁਮਾਰ ਸਮੇਤ ਦਰਜਨ ਤੋਂ ਵਧੇਰੇ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਰਾਜ ਕੁਮਾਰ, ਪ੍ਰਦੀਪ ਕੁਮਾਰ, ਬੀਬੀ ਮਰੀਅਮ, ਬੀਬੀ ਮਾਰਥਾ, ਜੌਨੀ, ਜੋਇਲ, ਜਸਟੀਨਾ, ਅਲਫੌਂਸਾ, ਬਲਦੇਵ ਤੇ ਅੰਜੂ ਸਮੇਤ ਹੋਰਨਾਂ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਉਹ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਭਾਈਵਾਲ ਹੋਣਗੇ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਜਨਾਲਾ ਸ਼ਹਿਰ 'ਚ ਹੁਣ ਤੱਕ ਕਈ ਕਰੋੜ ਰੁਪਏ ਖ਼ਰਚ ਕਰਕੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਤੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ | ਇਸ ਮੌਕੇ ਰਾਜ ਕੁਮਾਰ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਤੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼, ਜਸਪਾਲ ਸਿੰਘ ਢਿੱਲੋਂ, ਬਲਜਿੰਦਰ ਸਿੰਘ ਮਾਹਲ, ਐਡਵੋਕੇਟ ਸੰਦੀਪ ਕੌਸ਼ਲ, ਸਰਪੰਚ ਨਿਤੀਸ਼ ਸ਼ਾਹ ਚੱਕਬਾਲਾ, ਸਾਬਕਾ ਕੌਂਸਲਰ ਦਲਬੀਰ ਸਿੰਘ ਘੁੱਲੀ, ਗੁਰਦੇਵ ਸਿੰਘ ਗੁਲਾਬ, ਅਵਿਨਾਸ਼ ਮਸੀਹ, ਸਾਹਿਲ ਮਹਾਜਨ, ਨਿਸ਼ਾਨ ਸਿੰਘ ਘੁੱਲੀ, ਸੁੱਖ ਨਿੱਝਰ ਆਦਿ ਹਾਜ਼ਰ ਸਨ |