ਰਮਦਾਸ, 27 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਮਾਨ ਸਰਕਾਰ ਦੇ ਰਾਜ ਦੌਰਾਨ ਸ਼ਰੇਆਮ ਲੁੱਟਾਂ-ਖੋਹਾਂ, ਕਤਲ ਤੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਜਿਸ ਕਰਕੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਰਮਦਾਸ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਹਰਪ੍ਰਤਾਪ ਅਜਨਾਲਾ ਨੇ ਕਿਹਾ ਕਿ 'ਆਪ' ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਤੇ ਲੋਕ ਇਸ ਨੂੰ ਚਲਦਾ ਕਰਨ ਲਈ ਤਿਆਰ ਬਰ ਤਿਆਰ ਬੈਠੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਰਮਦਾਸ ਤੇ ਅਜਨਾਲਾ ਨਗਰ ਪੰਚਾਇਤ ਦੀਆਂ ਚੋਣਾਂ ਕਾਂਗਰਸ ਦੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ ਤੇ ਵਿਰੋਧੀਆਂ ਨੂੰ ਬੁਰੀ ਤਰ੍ਹਾਂ ਹਾਰ ਦਾ ਮੂੰਹ ਵੇਖਣਾ ਪਵੇਗਾ | ਇਸ ਮੌਕੇ ਜ਼ਿਲ੍ਹਾ ਦਿਹਾਤੀ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ, ਪੀ.ਏ. ਇੰਦਰਜੀਤ ਸਿੰਘ, ਨਗਰ ਕੌਂਸਲ ਰਮਦਾਸ ਦੇ ਸਾਬਕਾ ਗੁਰਪਾਲ ਸਿੰਘ ਸਿੰਧੀ, ਸ਼ਹਿਰੀ ਪ੍ਰਧਾਨ ਦਿਲਬਾਗ ਸਿੰਘ, ਸ਼ਹਿਰੀ ਪ੍ਰਧਾਨ ਅਜਨਾਲਾ ਦਵਿੰਦਰ ਸਿੰਘ ਡੈਮ, ਯੂਥ ਪ੍ਰਧਾਨ ਜਗਦੀਪ ਸਿੰਘ ਸੋਨੂੰ ਵਾਹਲਾ, ਚੇਅਰਮੈਨ ਬੂਟੀ ਰਾਮ, ਐਡਵੋਕੇਟ ਰਾਕੇਸ਼ ਚੰਦਰ ਕਾਠੀਆ, ਮਨੋਹਰ ਲਾਲ ਭੰਡਾਰੀ, ਨਰਿੰਦਰ ਸਿੰਘ ਖਹਿਰਾ, ਦਰਲੋਜਨ, ਮਨਪ੍ਰੀਤ ਸਿੰਘ, ਹੈਪੀ ਕਾਹਲੋਂ, ਹਨੀ, ਆਦਿ ਕਾਂਗਰਸ ਵਰਕਰ ਮੌਜੂਦ ਸਨ |