ਰਮਦਾਸ, 27 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਸਿਵਲ ਸਰਜਨ ਅੰਮਿ੍ਤਸਰ ਅਤੇ ਜ਼ਿਲ੍ਹਾ ਐਪੀਡਿਮੋਲੋਜਿਸਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਨੋਬਲ ਭਾਟੀਆ ਸੀਨੀਅਰ ਮੈਡੀਕਲ ਅਫਸਰ ਪੀ.ਐੱਚ.ਸੀ. ਰਮਦਾਸ ਦੀ ਅਗਵਾਈ ਵਿਚ ਮੁੱਢਲਾ ਸਿਹਤ ਕੇਂਦਰ ਰਮਦਾਸ ਅਤੇ ਇਸ ਦੇ ਅਧੀਨ ਆਉਂਦੇ ਸਿਹਤ ਕੇਂਦਰਾਂ ਦੇ ਸਟਾਫ ਵਲੋਂ ਵਿਸ਼ਵ ਮਲੇਰੀਆ ਦਿਵਸ ਨੂੰ ਸਮਰਪਿਤ ਜਾਗਰੂਕਤਾ ਕੈਂਪ ਲਗਾ ਕੇ ਆਮ ਲੋਕਾਂ, ਸਕੂਲੀ ਵਿਦਿਆਰਥੀਆਂ, ਝੁੱਗੀਆ ਝੌਂਪੜੀਆਂ ਵਿਚ ਵੱਸਦੇ ਲੋਕਾਂ ਨੂੰ ਮਲੇਰੀਆ ਬੁਖਾਰ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਪੀ.ਐੱਚ.ਸੀ. ਰਮਦਾਸ ਦੇ ਮਲਟੀਪਰਪਜ਼ ਹੈਲਥ ਇੰਸਪੈਕਟਰ ਸੁਖਦੇਵ ਮਸੀਹ ਅਤੇ ਮਲਟੀਪਰਪਜ਼ ਹੈਲਥ ਵਰਕਰ ਮੇਲ ਜਗਦੀਪ ਸਿੰਘ ਜੌਹਲ ਨੇ ਦੱਸਿਆ ਕਿ ਮਲੇਰੀਆ ਬੁਖਾਰ ਐਨਫਲੀਜ਼ ਨਾਮਕ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਗੰਦੇ ਪਾਣੀ ਵਿਚ ਪਲਦਾ ਹੈ | ਜ਼ਿਆਦਾਤਰ ਰਾਤ ਵੇਲੇ ਕੱਟਦਾ ਹੈ ਇਸ ਦੇ ਕੱਟਣ ਦੇ ਨਾਲ ਤੇਜ਼ ਬੁਖਾਰ, ਉਲਟੀਆਂ, ਸਿਰਦਰਦ, ਥਕਾਵਟ ਮਹਿਸੂਸ ਹੁੰਦੀ ਹੈ ਅਤੇ ਬੁਖਾਰ ਉਤਰਨ ਤੋਂ ਬਾਅਦ ਤਰੇਲੀਆਂ ਆਉਂਦੀਆਂ ਹਨ | ਬੁਖਾਰ ਹੋਣ ਦੀ ਹਾਲਤ ਵਿਚ ਨੇੜੇ ਦੇ ਸਰਕਾਰੀ ਹਸਪਤਾਲ ਨਾਲ ਸੰਪਰਕ ਕੀਤਾ ਜਾਵੇ ਅਤੇ ਇਸ ਦੇ ਇਲਾਜ ਅਤੇ ਟੈਸਟ ਬਿਲਕੁੱਲ ਮੁਫਤ ਕੀਤੇ ਜਾਂਦੇ ਹਨ ਸਿਹਤ ਵਿਭਾਗ ਦੇ ਮਲਟੀਪਰਪਜ਼ ਕੇਡਰ ਦੇ ਕਰਮਚਾਰੀ ਘਰ ਘਰ ਜਾ ਕੇ ਮਲੇਰੀਆ ਸੰਬੰਧੀ ਜਾਗੂਰਕ ਕਰਨ ਦੇ ਨਾਲ ਹਰ ਸ਼ੁਕਰਵਾਰ ਨੂੰ ਡਰਾਈ ਡੇ ਵਜੋਂ ਮਨਾਇਆ ਜਾਂਦਾ ਹੈ | ਇਸ ਮੌਕੇ ਹੈਲਥ ਇੰਸ: ਹਰਦੀਪ ਸਿੰਘ, ਹਰਪਾਲ ਸਿੰਘ, ਹਰਵਿੰਦਰ ਸਿੰਘ, ਪਰਮਬੀਰ ਸਿੰਘ, ਸੰਤੋਖ ਸਿੰਘ, ਸਰਬਜੀਤ ਸਿੰਘ, ਸਾਰੇ ਹੈਲਥ ਇੰਸਪੈਕਟਰ, ਪ੍ਰਭਜੀਤ ਸਿੰਘ, ਅਵਤਾਰ ਸਿੰਘ, ਅਰਮਬੀਰ ਸਿੰਘ, ਮਨਜੀਤ ਸਿੰਘ, ਗੁਰਪਾਲ ਸਿੰਘ, ਸੁਪਿੰਦਰ ਸਿੰਘ, ਤਜਿੰਦਰ ਸਿੰਘ, ਬਲਜਿੰਦਰ ਸਿੰਘ, ਰਛਪਾਲ ਸਿੰਘ, ਮੁੱਖਤਾਰ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ, ਜਗਜੀਤ ਸਿੰਘ, ਜਗਰੂਪ ਸਿੰਘ, ਰੂਬਲ ਛੀਨਾ, ਪਰਮਜੀਤ ਸਿੰਘ, ਸਾਰੇ ਹੈਲਥ ਵਰਕਰ ਮੇਲ, ਹਾਜ਼ਰ ਸਨ |