ਰਮਦਾਸ, 28 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਚਾਰ ਸਾਲ ਵਿਕਾਸ ਹਰੇਕ ਸ਼ਹਿਰ ਤੇ ਪਿੰਡ ਦਾ ਜੰਗੀ ਪੱਧਰ 'ਤੇ ਕਰਵਾਇਆ ਗਿਆ ਹੈ ਤੇ ਇਸ ਸਾਲ ਵੀ ਪੰਜਾਬ ਦਾ ਵਿਕਾਸ ਕਾਰਜ ਕੋਈ ਵੀ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਮਦਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡਾਂ ਦੀਆਂ ਸਾਰੀਆਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਤੇ ਕੁਝ ਸੜਕਾਂ ਨਵੀਆਂ ਬਣਾਈਆਂ ਜਾ ਰਹੀਆਂ ਹਨ | ਹਰੇਕ ਪਿੰਡ ਨੂੰ ਵਿਕਾਸ ਕਾਰਜਾਂ ਲਈ ਬਿਨਾਂ ਵਿਤਕਰਾ ਗ੍ਰਾਂਟਾਂ ਦੇ ਖੁੁੱਲ੍ਹੇ ਗੱਫੇ ਦਿੱਤੇ ਗਏ ਹਨ ਤਾਂ ਜੋ ਵਿਕਾਸ ਪੱਖੋਂ ਹਲਕਾ ਅਜਨਾਲਾ ਪੰਜਾਬ ਵਿਚੋਂ ਪਹਿਲੇ ਸਥਾਨ 'ਤੇ ਆ ਸਕੇ | ਇਸ ਮੌਕੇ ਪੀ.ਏ. ਮੁਖਤਾਰ ਸਿੰਘ, ਪੰਚਾਇਤ ਸੰਮਤੀ ਰਮਦਾਸ ਦੇ ਚੇਅਰਮੈਨ ਪਿ੍ਥਵੀਪਾਲ ਸਿੰਘ ਵਾਹਲਾ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਾਬੀ, ਸਰਪੰਚ ਸੰਤੋਖ ਸਿੰਘ ਜੌਹਲ, ਸਰਪੰਚ ਬਲਜੀਤ ਸਿੰਘ ਅੜਾਇਆ, ਨੰਬਰਦਾਰ ਰਵਿੰਦਰਪਾਲ ਸਿੰਘ ਘੋਨੇਵਾਹਲਾ, ਸਰਪੰਚ ਅੰਮਿ੍ਤਪਾਲ ਸਿੰਘ ਪੰਡੋਰੀ, ਸਾਬਕਾ ਸਰਪੰਚ ਦਲਜੀਤ ਸਿੰਘ ਕਤਲੇ, ਸਰਪੰਚ ਡਿੰਪਲ , ਸਰਪੰਚ ਪੰਥਪ੍ਰੀਤ ਸਿੰਘ, ਸਰਪੰਚ ਰਾਜਵਿੰਦਰ ਸਿੰਘ ਪੰਜਗਰਾਈਆਂ, ਸਰਪੰਚ ਪੰਜਾਬ ਸਿੰਘ ਪਸ਼ੀਆ, ਸਰਪੰਚ ਗੁਰਦਿਆਲ ਸਿੰਘ ਜੱਟਾ, ਮਾ: ਦਲਬੀਰ ਸਿੰਘ ਸਹਿਜਾਦਾ, ਹਰਪ੍ਰੀਤ ਸਿੰਘ ਰੰਧਾਵਾ ਰਮਦਾਸ, ਰਣਜੀਤ ਸਿੰਘ ਬੱਗੂ, ਸੁਖਦੇਵ ਸਿੰਘ ਸੋਹੀ, ਡਿੰਪਲ ਰਮਦਾਸ, ਕਰਨਜੀਤ ਸਿੰਘ ਬਿੱਟੂ, ਗੁਰਦੀਪ ਸਿੰਘ, ਗੁਰਦੇਵ ਸਿੰਘ ਘੁੰਮਰਾਏ ਆਦਿ ਵਲੰਟੀਅਰ ਮੌਜੂਦ ਸਨ |
ਵਿਧਾਨ ਸਭਾ ਹਲਕਾ ਅਜਨਾਲਾ ਵਿਕਾਸ ਪੱਖੋਂ ਪੰਜਾਬ 'ਚੋਂ ਪਹਿਲੇ ਸਥਾਨ 'ਤੇ ਆਵੇਗਾ-ਵਿਧਾਇਕ ਧਾਲੀਵਾਲ <br/>
ਅਜੀਤ ਡੈਸਕ
29-04-2026