11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਗੁਰਦੁਆਰਾ ਬਾਬਾ ਗਮਚੁੱਕ ਬੱਲੜਵਾਲ ਵਿਖੇ ਅੰਮਿ੍ਤ ਸੰਚਾਰ ਦੌਰਾਨ 125 ਪ੍ਰਾਣੀ ਗੁਰੂ ਵਾਲੇ ਬਣੇ <br/>

Ad Position 21
No active advertisement
ਅਜੀਤ ਡੈਸਕ 29-04-2026
ਅਜਨਾਲਾ, 28 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸ੍ਰੀ ਸਹਿਜ ਪਾਠ ਸੇਵਾ ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਲੰਟੀਅਰ ਸਿੰਘਾਂ ਦੇ ਸਹਿਯੋਗ ਤੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਦੇ ਉਪਰਾਲੇ ਸਦਕਾ ਗੁਰਦੁਆਰਾ ਬਾਬਾ ਗੱਮਚੁੱਕ ਪਿੰਡ ਬੱਲੜਵਾਲ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ | ਜਿਸ 'ਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮਿ੍ਤਸਰ ਤੋਂ ਆਏ ਪੰਜ ਪਿਆਰੇ ਸਾਹਿਬਾਨ ਵਲੋਂ ਅੰਮਿ੍ਤ ਦਾ ਬਾਟਾ ਤਿਆਰ ਕੀਤਾ ਗਿਆ ਅਤੇ 125 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਆਪਣੇ ਜੀਵਨ ਨੂੰ ਸਫਲ ਕੀਤਾ | ਅੰਮਿ੍ਤ ਅਭਿਲਾਖੀ ਸੰਗਤਾਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ | ਇਸ ਮੌਕੇ ਪ੍ਰਧਾਨ ਜਗੀਰ ਸਿੰਘ, ਰੇਸ਼ਮ ਸਿੰਘ ਚੱਕ ਡੋਗਰਾਂ, ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ, ਭਾਈ ਰਣਜੋਧ ਸਿੰਘ, ਭਾਈ ਅੰਮਿ੍ਤਪਾਲ ਸਿੰਘ ਸਰਲੀ, ਭਾਈ ਜਤਿੰਦਰ ਸਿੰਘ, ਭਾਈ ਗੁਰਜੰਟ ਸਿੰਘ ਤਿੱਬੜ, ਭਾਈ ਇੰਦਰਜੀਤ ਸਿੰਘ, ਭਾਈ ਕੁਲਦੀਪ ਸਿੰਘ ਰਾਗੀ, ਭਾਈ ਸੁਖਵਿੰਦਰ ਸਿੰਘ ਕਲਸੀ, ਗਗਨਦੀਪ ਸਿੰਘ, ਰਾਜ ਸਿੰਘ ਅਤੇ ਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਊ ਮਾਤਾ ਦੇ ਸਨਮਾਨ ਅਤੇ ਰੱਖਿਆ ਸੰਬੰਧੀ ਪ੍ਰਧਾਨ ਮੰਤਰੀ ਦੇ ਨਾਂਅ ਦਾ ਮੰਗ ਪੱਤਰ ਐੱਸ.ਡੀ.ਐੱਮ. ਮਜੀਠਾ ਨੂੰ ਦਿੱਤਾ <b... ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਤੇ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ 'ਚ ਅਕਾਲੀ ਦਲ ਬਾਦਲ ਦੇ ਉਮੀਦਵਾਰ ਇਤਿਹਾਸਕ ਜਿੱਤ ਪ੍ਰਾਪਤ ਕਰਨ...
Ad Position 24