11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਿੱਖ ਮਿਸ਼ਨਰੀ ਕਾਲਜ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਦੇ ਬੱਚਿਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 29-04-2026
ਬਾਬਾ ਬਕਾਲਾ ਸਾਹਿਬ, 28 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ, ਸਰਕਲ ਬਾਬਾ ਬਕਾਲਾ ਸਾਹਿਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ (ਤਹਿਸੀਲ ਬਾਬਾ ਬਕਾਲਾ ਸਾਹਿਬ) ਵਿਖੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ, ਸਰਕਲ ਬਾਬਾ ਬਕਾਲਾ ਸਾਹਿਬ ਵਲੋਂ ਸਕੂਲੀ ਬੱਚਿਆਂ ਨੂੰ ਵਿਦਿਆ ਦੇ ਨਾਲ ਨਾਲ ਗੁਰਬਾਣੀ ਇਤਿਹਾਸ ਅਤੇ ਆਪਣੇ ਵਿਰਸੇ ਨਾਲ ਜੋੜਣ ਲਈ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ, ਸਰਕਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਡਾ: ਇੰਦਰਜੀਤ ਸਿੰਘ ਜੱਲੂਵਾਲ, ਭਾਈ ਸੁੱਚਾ ਸਿੰਘ ਖਾਨਪੁਰ, ਭਾਈ ਰਾਮ ਸਿੰਘ ਜੋਧੇ, ਭਾਈ ਰਣਜੀਤ ਸਿੰਘ ਮੁੱਖ ਅਧਿਆਪਕ ਸਰਕਾਰੀ ਸਕੂਲ ਵਡਾਲਾ ਖੁਰਦ, ਭਾਈ ਸੁਖਵਿੰਦਰ ਸਿੰਘ ਸੇਰੋਂ, ਪਰਮਜੀਤ ਸਿੰਘ ਬਾਬਾ ਬਕਾਲਾ ਸਾਹਿਬ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਬੇਦਾਦਪੁਰ ਵਲੋਂ ਮਿਡਲ ਸਕੂਲ ਬੇਦਾਦਾਪੁਰ ਦੇ ਕੰਪਿਊਟਰ ਲੈਬ ਦਾ ਉਦਘਾਟਨ <br/> ਅਗਲੀ ਖ਼ਬਰ 75 ਸਾਲਾ ਦੌੜਾਕ ਕੁਲਵੰਤ ਸਿੰਘ ਧਰਦਿਉ ਨੇ ਮੈਰਾਥਨ ਦੌੜ 'ਚ ਕੀਤਾ ਦੂਸਰਾ ਸਥਾਨ ਹਾਸਿਲ <br/>
Ad Position 24