ਰਾਮ ਤੀਰਥ, 28 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਰਣਜੀਤ ਪੰਜਾਬੀ ਸਾਹਿਤ ਸਭਾ ਅੰਮਿ੍ਤਸਰ ਵਲੋਂ ਕਵਿਤਾ ਗਾਇਨ ਮੁਕਾਬਲੇ 4 ਮਈ, ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਕੋਹਾਲੀ ਵਿਖੇ ਕਰਵਾਏ ਜਾਣਗੇ, ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਪਿ੍ੰਸੀਪਲ ਡਾ. ਗਿਆਨ ਸਿੰਘ ਘਈ ਨੇ ਦੱਸਿਆ ਕਿ ਪਹਿਲੇ ਸਥਾਨ 'ਤੇ ਆਉਣ ਵਾਲੇ ਬੱਚੇ ਨੂੰ 700, ਦੂਸਰੇ ਨੂੰ 500 ਅਤੇ ਤੀਸਰੇ ਸਥਾਨ ਵਾਲੇ ਬੱਚੇ ਨੂੰ 300 ਰੁਪਏ ਦੇ ਇਨਾਮ ਨਕਦ ਦਿੱਤੇ ਜਾਣਗੇ, ਇਸ ਤੋਂ ਇਲਾਵਾ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਕਵਿਤਾ ਗਾਇਨ ਮੁਕਾਬਲੇ ਵਿਚ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ | ਜਦੋਂ ਕਿ ਜੱਜਮੈਂਟ ਵਾਸਤੇ ਕਵਿਤਾ ਦੇ ਪਾਰਖੂ ਤਿੰਨ ਸ਼ਾਇਰਾਂ ਨੂੰ ਬੁਲਾਇਆ ਗਿਆ ਹੈ |